''ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ'', PM ਮੋਦੀ ਦੇ ਵੀਡੀਓ ਸੰਦੇਸ਼ ''ਤੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ
Friday, Jul 24, 2026 - 03:38 AM (IST)
ਨੈਸ਼ਨਲ ਡੈਸਕ : ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਧੀ ਰਾਤ ਨੂੰ ਜਾਰੀ ਕੀਤੇ ਗਏ ਵੀਡੀਓ ਸੰਦੇਸ਼ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦਿਆਂ ਕਿਹਾ ਕਿ ਦੇਸ਼ ਦੇ ਵਿਦਿਆਰਥੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।
ਵਿਦਿਆਰਥੀਆਂ ਦੀ ਸਮਝ ਦਾ ਅਪਮਾਨ ਨਾ ਕਰੋ
ਰਾਹੁਲ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਦੇ ਵੀਡੀਓ ਨੂੰ 'ਬੇਕਾਰ' (pathetic) ਦੱਸਦਿਆਂ ਕਿਹਾ ਕਿ ਅਜਿਹੇ ਸੰਦੇਸ਼ਾਂ ਨਾਲ ਵਿਦਿਆਰਥੀਆਂ ਦੀ ਸਮਝ (intelligence) ਦਾ ਅਪਮਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸਾਹਮਣੇ ਤਿੰਨ ਮੁੱਖ ਮੰਗਾਂ ਰੱਖੀਆਂ ਹਨ: ਧਰਮਿੰਦਰ ਪ੍ਰਧਾਨ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪ੍ਰਧਾਨ ਮੰਤਰੀ ਇਸ ਪੂਰੇ ਘਟਨਾਕ੍ਰਮ ਲਈ ਮੁਆਫ਼ੀ ਮੰਗਣ।
Mr. Modi, our students are demanding Dharmendra Pradhan’s resignation.
— Rahul Gandhi (@RahulGandhi) July 23, 2026
Don’t insult their intelligence with this pathetic midnight video.
1. Sack Pradhan.
2. Punish those who beat students.
3. Apologise https://t.co/7SLB6pQqZx
PM ਮੋਦੀ ਨੇ ਕੀ ਕਿਹਾ?
ਦੂਜੇ ਪਾਸੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਪੇਪਰ ਲੀਕ ਨੂੰ ਇੱਕ ਗੰਭੀਰ ਵਿਸ਼ਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਹੋਣ ਨਾਲ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬਹੁਤ ਪੀੜਾ ਹੁੰਦੀ ਹੈ। ਪੀਐੱਮ ਨੇ ਦਾਅਵਾ ਕੀਤਾ ਕਿ ਪਿਛਲੇ ਢਾਈ ਮਹੀਨਿਆਂ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਦਾ ਸਾਲ ਬਰਬਾਦ ਹੋਣ ਤੋਂ ਬਚਾਉਣ ਲਈ ਸਰਕਾਰ ਨੇ ਰਿਕਾਰਡ ਸਮੇਂ ਵਿੱਚ 22 ਲੱਖ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਈਆਂ ਹਨ ਅਤੇ 19 ਤਰੀਕ ਨੂੰ ਨਤੀਜੇ ਵੀ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ; ਹਜ਼ਾਰਾਂ ਲੋਕ ਪ੍ਰਭਾਵਿਤ
ਉਨ੍ਹਾਂ ਦੱਸਿਆ ਕਿ ਪੇਪਰ ਲੀਕ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 'ਫਾਸਟ ਟਰੈਕ ਕੋਰਟ' ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੇਪਰ ਲੀਕ ਦੇ ਮੁੱਦੇ 'ਤੇ ਵਿਦਿਆਰਥੀ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਵਿਰੋਧੀ ਧਿਰ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
