ਪ੍ਰਿਯੰਕਾ ਹੁਣ ਮੇਰੇ ਨਾਲ ਕੰਮ ਕਰੇਗੀ : ਰਾਹੁਲ ਗਾਂਧੀ

01/23/2019 4:27:43 PM

ਨਵੀਂ ਦਿੱਲੀ (ਵਾਰਤਾ)— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੇ ਸਿਆਸਤ ਵਿਚ ਆਉਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਹੁਣ ਉਨ੍ਹਾਂ ਨਾਲ ਮਿਲ ਕੇ ਕੰਮ ਕਰੇਗੀ ਅਤੇ ਉਹ ਬਹੁਤ ਮਿਹਨਤੀ ਹੈ। ਭਾਜਪਾ ਵਾਲੇ ਘਬਰਾਏ ਹੋਏ ਹਨ। ਇੱਥੇ ਦੱਸ ਦੇਈਏ ਕਿ ਰਾਹੁਲ ਗਾਂਧੀ ਵਲੋਂ ਪ੍ਰਿਯੰਕਾ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਪ੍ਰਿਯੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ, ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ, ਸੀਨੀਅਰ ਨੇਤਾ ਕਪਿਲ ਸਿੱਬਲ, ਪਾਰਟੀ ਦੇ ਸਾਬਕਾ ਫੰਡ ਪ੍ਰਧਾਨ ਮੋਤੀਲਾਲ ਵੋਰਾ ਸਮੇਤ ਕਈ ਮੁੱਖ ਨੇਤਾਵਾਂ ਨੇ ਪ੍ਰਿਯੰਕਾ ਨੂੰ ਜਨਰਲ ਸਕੱਤਰ ਨਿਯੁਕਤੀ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਉਹ ਹਰ ਮੋੜ 'ਤੇ ਉਨ੍ਹਾਂ ਨਾਲ ਹਨ।

 

PunjabKesari



ਸ਼ੀਲਾ ਦੀਕਸ਼ਿਤ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਪ੍ਰਿਯੰਕਾ ਵਾਡਰਾ ਦੀ ਪਹਿਲਾਂ ਤੋਂ ਹੀ ਸਿਆਸਤ ਵਿਚ ਚੰਗੀ ਪਕੜ ਰਹੀ ਹੈ। ਸਿੱਬਲ ਨੇ ਵਾਡਰਾ ਦੀ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਿਆਸਤ ਵਿਚ ਆਉਣ ਨਾਲ ਕਾਂਗਰਸ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਕਾਂਗਰਸ ਪਾਰਟੀ ਨੂੰ ਇਸ ਦਾ ਫਾਇਦਾ ਮਿਲੇਗਾ। ਉੱਥੇ ਹੀ ਮੋਤੀਲਾਲ ਵੋਰਾ ਨੇ ਕਿਹਾ ਕਿ ਵਾਡਰਾ ਨੂੰ ਮਿਲੀ ਜ਼ਿੰਮੇਵਾਰੀ ਅਹਿਮ ਹੈ ਅਤੇ ਇਸ ਦਾ ਅਸਰ ਸਿਰਫ ਪੂਰਬੀ ਉੱਤਰ ਪ੍ਰਦੇਸ਼ ਵਿਚ ਹੀ ਨਹੀਂ ਸਗੋਂ ਕਿ ਹੋਰ ਖੇਤਰਾਂ ਵਿਚ ਹੋਵੇਗਾ।


Tanu

Content Editor

Related News