ਰਾਹੁਲ ਗਾਂਧੀ ਮਹਾਰਾਸ਼ਟਰ-ਹਰਿਆਣਾ ''ਚ ਕਰਨਗੇ ਚੋਣ ਪ੍ਰਚਾਰ

Thursday, Oct 10, 2019 - 01:34 PM (IST)

ਰਾਹੁਲ ਗਾਂਧੀ ਮਹਾਰਾਸ਼ਟਰ-ਹਰਿਆਣਾ ''ਚ ਕਰਨਗੇ ਚੋਣ ਪ੍ਰਚਾਰ

ਨਵੀਂ ਦਿੱਲੀ— ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਯਾਤਰਾ 'ਤੇ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਪਰਤ ਆਏ ਹਨ ਅਤੇ ਉਹ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ 13 ਅਤੇ 15 ਅਕਤੂਬਰ ਨੂੰ ਚੋਣ ਪ੍ਰਚਾਰ ਕਰਨਗੇ। ਹਰਿਆਣਾ 'ਚ ਉਹ 14 ਅਕਤੂਬਰ ਨੂੰ ਚੋਣ ਪ੍ਰਚਾਰ ਕਰਨਗੇ। 
ਦੱਸਣਯੋਗ ਹੈ ਕਿ ਹਰਿਆਣਾ ਅਤੇ ਮਹਾਰਾਸ਼ਟਰ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਜਾਣ ਕਰ ਕੇ ਰਾਹੁਲ ਗਾਂਧੀ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਸਨ। ਦੋਹਾਂ ਸੂਬਿਆਂ 'ਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ। ਪਾਰਟੀ ਨੇ ਅਜੇ ਤਕ ਇਹ ਸਾਫ ਨਹੀਂ ਕੀਤਾ ਕਿ ਰਾਹੁਲ ਕਿੱਥੇ ਗਏ ਸਨ ਪਰ ਪਾਰਟੀ ਨੇ ਉਨ੍ਹਾਂ ਦੇ ਦੌਰੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਜਨਤਕ ਜੀਵਨ ਅਤੇ ਨਿਜੀ ਜੀਵਨ 'ਚ ਫਰਕ ਹੈ ਅਤੇ ਰਾਜਨੀਤੀ ਵਿਚ ਨਿਜੀ ਜੀਵਨ ਦਾ ਸਨਮਾਨ ਕੀਤੇ ਜਾਣ ਦੀ ਲੋੜ ਹੈ।


author

Tanu

Content Editor

Related News