ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Wednesday, Oct 23, 2024 - 06:32 PM (IST)

ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਨੈਸ਼ਨਲ ਡੈਸਕ : ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿਸ਼ਨੋਈ ਦੀ ਤਸਵੀਰ ਨਾਲ ਧਮਕੀ ਭਰੇ ਪੋਸਟ 'ਚ ਰਾਹੁਲ ਗਾਂਧੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ NSUI ਉੱਤਰ ਪ੍ਰਦੇਸ਼ ਪੂਰਬੀ ਦੇ ਪ੍ਰਧਾਨ ਰਿਸ਼ਭ ਪਾਂਡੇ ਨੇ ਵਾਰਾਣਸੀ ਦੇ ਸਿਗਰਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਦੱਸ ਦੇਈਏ ਕਿ ਪੋਸਟ 'ਚ ਨਾ ਸਿਰਫ਼ ਰਾਹੁਲ ਗਾਂਧੀ ਦਾ ਜ਼ਿਕਰ ਸਗੋਂ AIMIM ਮੁਖੀ ਅਸਦੁਦੀਨ ਓਵੈਸੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿਚ NSUI ਪੂਰਬੀ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਿਸ਼ਭ ਪਾਂਡੇ ਨੇ ਕਿਹਾ ਕਿ ਬੁੱਧਾਦਿੱਤਿਆ ਮੋਹੰਤੀ ਨਾਂ ਦੇ ਇਕ ਯੂਜ਼ਰ ਨੇ ਰਾਹੁਲ ਗਾਂਧੀ ਬਾਰੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਪੋਸਟ ਪਾਈ ਹੈ, ਜਿਸ 'ਚ ਉਸ ਨੇ ਰਾਹੁਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦੂਜੇ ਪਾਸੇ ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਦੀ ਵਡਿਆਈ ਵੀ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਦਰਖ਼ਾਸਤ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News