ਰਾਜ ਸਰਕਾਰਾਂ ਨੂੰ ਰੋਕਣ ਲਈ ਮੋਦੀ ਸਰਕਾਰ ਕਰ ਰਹੀ ਰਾਜਪਾਲ ਦੇ ਅਹੁਦੇ ਦੀ ਦੁਰਵਰਤੋਂ: ਰਾਹੁਲ
Wednesday, May 21, 2025 - 04:38 PM (IST)

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸੁਪਰੀਮ ਕੋਰਟ ਨੂੰ ਭੇਜੇ ਗਏ ਇੱਕ ਸੰਦਰਭ ਪੱਤਰ ਵਿਚ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਚੁਣੀਆਂ ਹੋਈਆਂ ਰਾਜ ਸਰਕਾਰਾਂ ਦੀ ਆਵਾਜ਼ ਨੂੰ ਦਬਾਉਣ ਅਤੇ ਰੋਕਣ ਲਈ ਰਾਜਪਾਲ ਦੇ ਅਹੁਦੇ ਦੀ ਦੁਰਵਰਤੋਂ ਕਰ ਰਹੀ ਹੈ।
ਇਹ ਵੀ ਪੜ੍ਹੋ : ਨਗਰ ਨਿਗਮ ਦਾ ਵੱਡਾ ਕਦਮ: ਘਰਾਂ ਦੇ ਬਾਹਰ ਲਗਾਏ ਜਾ ਰਹੇ QR Code, ਜਾਣੋ ਵਜ੍ਹਾ
ਰਾਸ਼ਟਰਪਤੀ ਮੁਰਮੂ ਨੇ ਹਾਲ ਹੀ ਵਿੱਚ ਦੁਰਲੱਭ ਸਥਿਤੀਆਂ ਵਿੱਚ ਇਸਤੇਮਾਲ ਕੀਤੇ ਜਾਣ ਵਾਲੇ ਸੰਵਿਧਾਨ ਦੀ ਧਾਰਾ 143 (1) ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਨੂੰ ਪੁੱਛਿਆ ਕਿ ਕੀ ਰਾਜ ਵਿਧਾਨ ਸਭਾਵਾਂ ਦੁਆਰਾ ਪਾਸ ਕੀਤੇ ਬਿੱਲਾਂ 'ਤੇ ਰਾਸ਼ਟਰਪਤੀ ਦੇ ਵਿਚਾਰ ਲਈ ਨਿਆਂਇਕ ਆਦੇਸ਼ ਰਾਹੀਂ ਸਮਾਂ ਸੀਮਾ ਨਿਰਧਾਰਤ ਕੀਤੀ ਜਾ ਸਕਦੀ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਇਸ ਮੁੱਦੇ ਨੂੰ ਲੈ ਕੇ 16 ਮਈ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ।
ਇਹ ਵੀ ਪੜ੍ਹੋ : ਸਰਕਾਰੀ ਕਰਮਚਾਰੀਆਂ ਲਈ ਖ਼ਾਸ ਖ਼ਬਰ : 'ਹੁਣ ਕਰ ਸਕਦੇ ਹੋ ਛੁੱਟੀਆਂ...'
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸਟਾਲਿਨ ਦੀ ਪੋਸਟ ਨੂੰ ਦੁਬਾਰਾ ਪੋਸਟ ਕਰਦੇ ਹੋਏ ਦੋਸ਼ ਲਗਾਇਆ ਹੈ ਕਿ ਭਾਰਤ ਦੀ ਤਾਕਤ ਇਸ ਦੀ ਵਿਭਿੰਨਤਾ ਵਿਚ ਹੈ- ਰਾਜਾਂ ਦਾ ਇਕ ਸੰਘ ਹਰੇਕ ਦੀ ਆਪਣੀ ਆਵਾਜ਼ ਹੈ। ਮੋਦੀ ਸਰਕਾਰ ਉਹਨਾਂ ਆਵਾਜ਼ਾਂ ਨੂੰ ਦਬਾਉਣ ਅਤੇ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਰੋਕਣ ਲਈ ਰਾਜਪਾਲ ਦੇ ਅਹੁਦੇ ਦੀ ਵਰਤੋਂ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸੰਘਵਾਦ 'ਤੇ ਇਕ ਖ਼ਤਰਨਾਕ ਹਮਲਾ ਹੈ ਅਤੇ ਇਸ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।