40 ਜਵਾਨਾਂ ਨੂੰ ਨਹੀਂ ਦਿੱਤਾ ਗਿਆ ''ਸ਼ਹੀਦ'' ਦਾ ਦਰਜਾ : ਰਾਹੁਲ

Thursday, Feb 21, 2019 - 03:02 PM (IST)

40 ਜਵਾਨਾਂ ਨੂੰ ਨਹੀਂ ਦਿੱਤਾ ਗਿਆ ''ਸ਼ਹੀਦ'' ਦਾ ਦਰਜਾ : ਰਾਹੁਲ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਮੋਦੀ ਦੇ ਨਿਊ ਇੰਡੀਆ 'ਚ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਣ ਵਾਲੇ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲਦਾ ਪਰ ਉਦਯੋਗਪਤੀ ਅਨਿਲ ਅੰਬਾਨੀ ਨੂੰ ਰਾਫੇਲ ਸੌਦੇ 'ਚ 30 ਹਜ਼ਾਰ ਕਰੋੜ ਰੁਪਏ ਦਾ ਤੋਹਫਾ ਦੇ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਇਕ ਮਾਮਲੇ 'ਚ ਅੰਬਾਨੀ ਨੂੰ ਮਾਣਹਾਨੀ ਦਾ ਦੋਸ਼ੀ ਠਹਿਰਾਏ ਜਾਣ ਦਾ ਵੀ ਹਵਾਲਾ ਦਿੱਤਾ। ਗਾਂਧੀ ਨੇ ਟਵੀਟ ਕਰ ਕੇ ਕਿਹਾ,''ਬਹਾਦਰ ਜਵਾਨ ਸ਼ਹੀਦ ਹੁੰਦੇ ਹਨ, ਉਨ੍ਹਾਂ ਦੇ ਪਰਿਵਾਰ ਸੰਘਰਸ਼ ਕਰਦੇ ਹਨ। 40 ਜਵਾਨ ਆਪਣੀ ਜ਼ਿੰਦਗੀ ਗਵਾਉਂਦੇ ਹਨ ਪਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲਦਾ।

ਇਸ ਵਿਅਕਤੀ (ਅੰਬਾਨੀ) ਨੇ ਕਦੇ ਕੁਝ ਨਹੀਂ ਦਿੱਤਾ, ਸਿਰਫ ਲਿਆ। ਉਸ ਨੂੰ 30 ਹਜ਼ਾਰ ਕਰੋੜ ਰੁਪਏ ਤੋਹਫੇ 'ਚ ਮਿਲਦੇ ਹਨ। ਮੋਦੀ ਦੇ ਨਿਊ ਇੰਡੀਆ 'ਚ ਤੁਹਾਡਾ ਸਵਾਗਤ ਹੈ। ਦਰਅਸਲ ਰਾਹੁਲ ਗਾਂਧੀ ਰਾਫੇਲ ਮਮਲੇ ਨੂੰ ਲੈ ਕੇ ਸਰਕਾਰ ਅਤੇ ਅਨਿਲ ਅੰਬਾਨੀ 'ਤੇ ਨਿਸ਼ਾਨਾ ਸਾਧਦੇ ਰਹੇ ਹਨ ਪਰ ਸਰਕਾਰ ਅਤੇ ਅੰਬਾਨੀ ਦੇ ਸਮੂਹ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਪਹਿਲਾਂ ਹੀ ਖਾਰਜ ਕਰ ਦਿੱਤਾ ਹੈ। ਗਾਂਧੀ ਨੇ ਇਕ ਖਬਰ ਵੀ ਸ਼ੇਅਰ ਕੀਤੀ ਹੈ, ਜਿਸ ਅਨੁਸਾਰ ਸੁਪਰੀਮ ਕੋਰਟ ਨੇ ਰਿਲਾਇੰਸ ਕਮਿਊਨੀਕੇਸ਼ਨਜ਼ ਦੇ ਪ੍ਰਧਾਨ ਅਨਿਲ ਅੰਬਾਨੀ ਨੂੰ ਜਾਣ ਬੁੱਝ ਕੇ ਉਸ ਦੇ ਆਦੇਸ਼ ਦੀ ਉਲੰਘਣਾ ਕਰਨ ਅਤੇ ਟੈਲੀਕਾਮ ਯੰਤਰ ਬਣਾਉਣ ਵਾਲੀ ਕੰਪਨੀ ਐਰਿਕਸਨ ਨੂੰ 550 ਕਰੋੜ ਰੁਪਏ ਬਕਾਏ ਦਾ ਭੁਗਤਾਨ ਨਹੀਂ ਕਰਨ 'ਤੇ ਬੁੱਧਵਾਰ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਠਹਿਰਾਇਆ। ਕੋਰਟ ਨੇ ਕਿਹਾ ਕਿ ਅੰਬਾਨੀ ਅਤੇ ਹੋਰ ਨੂੰ ਮਾਣਹਾਨੀ ਤੋਂ ਬਚਣ ਲਈ ਐਰਿਕਸਨ ਨੂੰ 4 ਹਫਤਿਆਂ 'ਚ 453 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਜਸਟਿਸ ਆਰ.ਐੱਫ. ਨਰੀਮਨ ਅਤੇ ਜਸਟਿਸ ਵਿਨੀਤ ਸ਼ਰਨ ਦੀ ਬੈਂਚ ਨੇ ਕਿਹਾ ਕਿ ਜੇਕਰ ਉਹ ਤੈਅ ਸਮੇਂ 'ਚ ਭੁਗਤਾਨ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੀ ਜੇਲ ਦੀ ਸਜ਼ਾ ਭੁਗਤਣੀ ਪਵੇਗੀ।


author

DIsha

Content Editor

Related News