ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ ''ਚ ਸੁਣਾਇਆ ਵੱਡਾ ਫ਼ੈਸਲਾ

Monday, Oct 26, 2026 - 12:07 PM (IST)

ਬਰੀ ਹੋ ਗਏ ਰਾਹੁਲ ਗਾਂਧੀ ! ਅਦਾਲਤ ਨੇ 2018 ਦੇ ਮਾਣਹਾਨੀ ਕੇਸ ''ਚ ਸੁਣਾਇਆ ਵੱਡਾ ਫ਼ੈਸਲਾ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੀ ਸੁਲਤਾਨਪੁਰ ਐੱਮ.ਪੀ.-ਐੱਮ.ਐੱਲ.ਏ. ਅਦਾਲਤ ਨੇ ਸੋਮਵਾਰ ਨੂੰ ਕਾਂਗਰਸੀ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੰਦਿਆਂ 2018 'ਚ ਅਮਿਤ ਸ਼ਾਹ ਖ਼ਿਲਾਫ਼ ਦਿੱਤੇ ਵਿਵਾਦਪੂਰਨ ਬਿਆਨ ਨਾਲ ਸਬੰਧਤ ਮਾਣਹਾਨੀ ਕੇਸ 'ਚੋਂ ਬਰੀ ਕਰ ਦਿੱਤਾ ਹੈ।

ਇਹ ਕੇਸ ਭਾਜਪਾ ਦੇ ਸਥਾਨਕ ਨੇਤਾ ਵਿਜੇ ਮਿਸ਼ਰਾ ਵੱਲੋਂ ਦਰਜ ਕਰਵਾਇਆ ਗਿਆ ਸੀ, ਜਿਸ 'ਚ ਦੋਸ਼ ਲਗਾਇਆ ਗਿਆ ਸੀ ਕਿ ਰਾਹੁਲ ਗਾਂਧੀ ਨੇ ਅਮਿਤ ਸ਼ਾਹ, ਜੋ ਕਿ ਉਸ ਸਮੇਂ ਭਾਜਪਾ ਦੇ ਕੌਮੀ ਪ੍ਰਧਾਨ ਸੀ ਤੇ ਹੁਣ ਮੌਜੂਦਾ ਗ੍ਰਹਿ ਮੰਤਰੀ ਹਨ, ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ- 23 ਸਾਲ ਦੇ ਮੁੰਡੇ ਦਾ ਕਾਰਾ ! ਜੇਲ੍ਹ 'ਚੋਂ ਬਾਹਰ ਆ ਕੇ 'ਜਾਲ' 'ਚ ਫ਼ਸਾਈਆਂ ਦਿੱਲੀ ਪੁਲਸ ਦੀਆਂ 20 ਕਾਂਸਟੇਬਲਾਂ, ਫ਼ਿਰ...

ਇਸ ਕੇਸ ਦੀ ਸੁਣਵਾਈ ਲਈ ਸੁਲਤਾਨਪੁਰ ਆਉਂਦਿਆਂ ਰਾਹੁਲ ਗਾਂਧੀ ਦੇ ਕਾਫਲੇ ਦਾ ਪੂਰਵਾਂਚਲ ਨੇੜੇ ਐਕਸੀਡੈਂਟ ਵੀ ਹੋ ਗਿਆ ਸੀ, ਜਿਸ ਦੌਰਾਨ ਇਕ ਕਾਰ ਵੱਲੋਂ ਅਚਾਨਕ ਬ੍ਰੇਕ ਲਗਾਏ ਜਾਣ ਕਾਰਨ ਕਈ ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ ਸੀ। ਇਸ ਹਾਦਸੇ 'ਚ ਕੁਝ ਲੋਕ ਜ਼ਖ਼ਮੀ ਹੋਏ ਸਨ, ਪਰ ਰਾਹੁਲ ਗਾਂਧੀ ਪੂਰੀ ਤਰ੍ਹਾਂ ਸੁਰੱਖਿਅਤ ਹਨ। 

ਰਾਹੁਲ ਗਾਂਧੀ ਇਸ ਸਾਲ ਫਰਵਰੀ 'ਚ ਸੁਲਤਾਨਪੁਰ ਦੀ ਐੱਮ.ਪੀ.-ਐੱਮ.ਐੱਲ.ਏ. ਅਦਾਲਤ 'ਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਇਸ ਸ਼ਿਕਾਇਤ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਅਦਾਲਤ 'ਚ ਦਲੀਲ ਦਿੱਤੀ ਸੀ ਕਿ ਇਹ ਕੇਸ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਇਸ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸ਼ਿਕਾਇਤ ਖਾਰਜ ਕਰਦਿਆਂ ਕਾਂਗਰਸ ਨੇਤਾ ਨੂੰ ਬਰੀ ਕਰਨ ਦਾ ਫੈਸਲਾ ਸੁਣਾ ਦਿੱਤਾ ਹੈ।

ਇਹ ਵੀ ਪੜ੍ਹੋ- 'ਰੱਦ ਕਰਾਵਾਂਗੇ ਚੋਣਾਂ..!', ਕਰਾਰੀ ਹਾਰ ਮਗਰੋਂ ਬੋਲਸੋਨਾਰੋ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News