ਰਾਹੁਲ ਗਾਂਧੀ ਮਾਣਹਾਨੀ ਮਾਮਲੇ ''ਚ ਕੋਰਟ ''ਚ ਪੇਸ਼, 12 ਅਗਸਤ ਤੱਕ ਟਲੀ ਸੁਣਵਾਈ
Friday, Jul 26, 2024 - 01:34 PM (IST)

ਸੁਲਤਾਨਪੁਰ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਇਕ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ (ਐੱਮਪੀ/ਐੱਮਐੱਲਏ) ਅਦਾਲਤ 'ਚ ਪੇਸ਼ ਹੋਏ। ਰਾਹੁਲ ਸ਼ੁੱਕਰਵਾਰ ਸਵੇਰੇ ਸੁਲਤਾਨਪੁਰ ਪਹੁੰਚੇ ਅਤੇ ਇੱਥੇ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ 'ਚ ਪੇਸ਼ ਹੋਏ, ਜਿੱਥੇ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ।
ਵਿਸ਼ੇਸ਼ ਜੱਜ ਸ਼ੁਭਮ ਵਰਮਾ ਨੇ ਮਾਮਲੇ 'ਚ ਆਪਣਾ ਬਿਆਨ ਦਰਜ ਕਰਵਾਉਣ ਲਈ ਰਾਹੁਲ ਨੂੰ 26 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ਼ 12 ਅਗਸਤ ਨੂੰ ਤੈਅ ਕੀਤੀ ਹੈ। ਭਾਜਪਾ ਦੇ ਸਥਾਨਕ ਨੇਤਾ ਵਿਜੇ ਮਿਸ਼ਰਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਬੈਂਗਲੁਰੂ 'ਚ 2018 'ਚ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਮੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਲਗਾਉਂਦੇ ਹੋਏ ਚਾਰ ਅਗਸਤ 2018 ਨੂੰ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਕੋਰਟ ਨੇ ਇਸ ਮਾਮਲੇ 'ਚ ਰਾਹੁਲ ਨੂੰ 20 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e