ਰਾਹੁਲ ਨੇ ਅਰੁਣਾਚਲ ''ਚ ਚੀਨ ਦੇ ਪਿੰਡ ਵਸਾਉਣ ਨਾਲ ਜੁੜੀਆਂ ਖ਼ਬਰਾਂ ਨੂੰ ਲੈ ਕੇ PM ''ਤੇ ਸਾਧਿਆ ਨਿਸ਼ਾਨਾ

1/19/2021 1:02:05 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕੇ 'ਚ ਚੀਨ ਵਲੋਂ ਪਿੰਡ ਵਸਾਉਣ ਦੇ ਦਾਅਵੇ ਵਾਲੀਆਂ ਖ਼ਬਰਾਂ ਨੂੰ ਲੈ ਕੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਇਕ ਖ਼ਬਰ ਸਾਂਝੀ ਕਰਦੇ ਹੋਏ ਟਵੀਟ ਕੀਤਾ,''ਉਨ੍ਹਾਂ ਦਾ ਵਾਅਦਾ ਯਾਦ ਕਰੋ- ਮੈਂ ਦੇਸ਼ ਝੁਕਣ ਨਹੀਂ ਦੇਵਾਂਗਾ।'' ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਵਾਲ ਕੀਤਾ,''ਮੋਦੀ ਜੀ, ਉਹ 56 ਇੰਚ ਦੀ ਛਾਤੀ ਕਿੱਥੇ ਹੈ?'' ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਵੀ ਸੋਮਵਾਰ ਨੂੰ ਇਸ ਮਾਮਲੇ 'ਤੇ ਸਰਕਾਰ ਤੋਂ ਜਵਾਬ ਮੰਗਿਆ ਸੀ।

ਇਹ ਵੀ ਪੜ੍ਹੋ : 'ਚੀਨ ਨੇ ਅਰੁਣਾਚਲ 'ਚ 4.5 ਕਿਲੋਮੀਟਰ ਅੰਦਰ ਭਾਰਤੀ ਜ਼ਮੀਨ 'ਤੇ ਵਸਾਇਆ ਪਿੰਡ'

PunjabKesariਖ਼ਬਰਾਂ ਅਨੁਸਾਰ, ਚੀਨ ਨੇ ਅਰੁਣਾਚਲ ਪ੍ਰਦੇਸ਼ 'ਚ ਇਕ ਨਵਾਂ ਪਿੰਡ ਵਸਾਇਆ ਹੈ, ਜਿੱਥੇ ਲਗਭਗ 100 ਤੋਂ ਵੱਧ ਘਰ ਬਣੇ ਹੋਏ ਦਿਖਾਈ ਦੇ ਰਹੇ ਹਨ। ਇਕ ਨਵੰਬਰ 2020 ਨੂੰ ਸੈਟੇਲਾਈਟ ਦੇ ਮਾਧਿਅਮ ਨਾਲ ਲਈਆਂ ਗਈਆਂ ਤਸਵੀਰਾਂ ਤੋਂ ਪੁਸ਼ਟੀ ਹੋਈ ਹੈ ਕਿ ਇਹ ਪਿੰਡ ਭਾਰਤ ਦੀ ਸਰਹੱਦ ਦੇ 4.5 ਕਿਲੋਮੀਟਰ ਅੰਦਰ ਬਣਿਆ ਹੋਇਆ ਹੈ। ਇਨ੍ਹਾਂ ਖ਼ਬਰਾਂ 'ਤੇ ਸਰਗਰਮੀ ਪੂਰਵਕ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ 'ਤੇ ਅਸਰ ਪਾਉਣ ਵਾਲੇ ਸਾਰੇ ਘਟਨਾਕ੍ਰਮਾਂ 'ਤੇ ਲਗਾਤਾਰ ਨਜ਼ਰ ਰੱਖਦਾ ਹੈ ਅਤੇ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਦਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਭਾਰਤ ਨੇ ਆਪਣੇ ਨਾਗਰਿਕਾਂ ਦੀ ਰੋਜ਼ੀ-ਰੋਟੀ ਨੂੰ ਉੱਨਤ ਬਣਾਉਣ ਲਈ ਸੜਕਾਂ ਅਤੇ ਪੁਲਾਂ ਸਮੇਤ ਸਰਹੱਦ 'ਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਨੂੰ ਤੇਜ਼ ਕਰ ਦਿੱਤਾ।

PunjabKesari

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor DIsha