ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

Thursday, Sep 03, 2026 - 03:47 PM (IST)

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਮੁੰਬਈ (ਏਜੰਸੀ) - ਨਾਸਿਕ ਦੀ ਮੇਅਰ ਹਿਮਗੌਰੀ ਆਹੇਰ-ਅਡਕੇ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਹੋਰ ਮਹਿਲਾ ਨੇਤਾਵਾਂ ਅਤੇ ਸਮਰਥਕਾਂ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਬੁੱਧਵਾਰ ਨੂੰ ਮਾਰਚ ਕੱਢਿਆ ਅਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਪਾਰਟੀ ਸੰਸਦ ਅਤੇ ਰਾਜ ਵਿਧਾਨ ਸਭਾਵਾਂ ’ਚ ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰ ਰਹੀ ਹੈ। ਭਾਜਪਾ ਮਹਿਲਾ ਮੋਰਚੇ ਦੀਆਂ ਕਈ ਵਰਕਰਾਂ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ’ਚ ਸ਼ਾਮਲ ਹੋਈਆਂ ਅਤੇ ਉਨ੍ਹਾਂ ਨੇ ਗਾਂਧੀ ਖਿਲਾਫ ‘ਵਾਪਸ ਜਾਓ’ ਦੇ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਅਤੇ ਕਾਂਗਰਸ ’ਤੇ ਮਹਿਲਾ ਸਸ਼ਕਤੀਕਰਨ ਦਾ ਵਿਰੋਧ ਕਰਨ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ : Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ ਤੇ ਉੱਲੀ ਲੱਗਾ ਚਿਕਨ ਬਰਾਮਦ

ਇਸ ਦੋਸ਼ ’ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਿਥਵੀਰਾਜ ਚੌਹਾਨ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸੱਤਾਧਾਰੀ ਧਿਰ ਨੂੰ ਪਹਿਲਾਂ ‘‘ਆਰ. ਐੱਸ. ਐੱਸ. ਹੈੱਡਕੁਆਰਟਰ ’ਚ ਔਰਤਾਂ ਦੀ ‘ਐਂਟਰੀ’ ਯਕੀਨੀ ਬਣਾਉਣੀ ਚਾਹੀਦੀ ਹੈ।’’ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੁੱਧਵਾਰ ਨੂੰ ਨਾਸਿਕ ਦੌਰੇ ’ਤੇ ਹਨ। ਨਾਸਿਕ ਦੀ ਭਾਜਪਾ ਵਿਧਾਇਕ ਦੇਵਯਾਨੀ ਫਰਾਂਦੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, ‘‘ਮੇਰਾ ਰਾਹੁਲ ਗਾਂਧੀ ਨੂੰ ਸਵਾਲ ਹੈ ਕਿ ਤੁਹਾਡੀ ਪਾਰਟੀ ਲੋਕ ਸਭਾ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਦੀ ਪ੍ਰਤੀਨਿਧਤਾ ਦਾ ਵਿਰੋਧ ਕਿਉਂ ਕਰਦੀ ਹੈ? ਰਾਹੁਲ ਗਾਂਧੀ ਨੂੰ ਅੱਜ ਇਸ ਦਾ ਜਵਾਬ ਦੇਣਾ ਚਾਹੀਦਾ ਹੈ।’’ ਔਰਤਾਂ ਨੂੰ ਸੰਸਦ ਅਤੇ ਵਿਧਾਨ ਸਭਾਵਾਂ ’ਚ ਰਾਖਵਾਂਕਰਨ ਦੇਣ ਅਤੇ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਨਾਲ ਸਬੰਧਤ ਸੰਵਿਧਾਨ ਸੋਧ ਬਿੱਲ ਇਸ ਸਾਲ ਅਪ੍ਰੈਲ ’ਚ ਲੋਕ ਸਭਾ ’ਚ ਪਾਸ ਨਹੀਂ ਹੋ ਸਕਿਆ ਸੀ।

ਇਹ ਵੀ ਪੜ੍ਹੋ : ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ

ਇਸ ਬਿੱਲ ’ਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਸੀ। ਉੱਥੇ, ਪ੍ਰਿਥਵੀਰਾਜ ਚੌਹਾਨ ਨੇ ਭਾਜਪਾ ਦੇ ਦੋਸ਼ ਨੂੰ ‘ਪੂਰੀ ਤਰ੍ਹਾਂ ਝੂਠ’ ਦੱਸਿਆ। ਉਨ੍ਹਾਂ ਕਿਹਾ, ‘‘2023 ’ਚ ਜਦੋਂ ਭਾਜਪਾ ਨੇ ਸੰਸਦ ’ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਸੀ, ਤਾਂ ਕੀ ਕਾਂਗਰਸ ਨੇ ਉਸ ਦਾ ਸਮਰਥਨ ਨਹੀਂ ਕੀਤਾ ਸੀ? ਜੇ ਤੁਸੀਂ ਨਵਾਂ ਬਿੱਲ ਲਿਆਉਣਾ ਚਾਹੁੰਦੇ ਹੋ ਤਾਂ ਅਸੀਂ ਉਸ ਦਾ ਸਮਰਥਨ ਕਰਾਂਗੇ। ਕਾਂਗਰਸ ਅਤੇ ਰਾਜੀਵ ਗਾਂਧੀ ਮਹਿਲਾ ਰਾਖਵਾਂਕਰਨ ਬਿੱਲ ਲਿਆਉਣ ਵਾਲੇ ਸ਼ੁਰੂਆਤੀ ਲੋਕਾਂ ’ਚੋਂ ਸਨ। ਤੁਹਾਡੀ ਇਹ ਗੱਲ ਕਿੱਥੋਂ ਆਈ?’’

ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News