ਕੋਰੋਨਾ ਦਾ ਖ਼ੌਫ: ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ’ਚ ਚੋਣਾਵੀ ਰੈਲੀਆਂ ਕੀਤੀਆਂ ਰੱਦ

Sunday, Apr 18, 2021 - 01:23 PM (IST)

ਕੋਰੋਨਾ ਦਾ ਖ਼ੌਫ: ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ’ਚ ਚੋਣਾਵੀ ਰੈਲੀਆਂ ਕੀਤੀਆਂ ਰੱਦ

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ’ਚ ਕੋਵਿਡ-19 ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਪੱਛਮੀ ਬੰਗਾਲ ਵਿਚ ਹੋਣ ਵਾਲੀ ਸਾਰੀਆਂ ਰੈਲੀਆਂ ਐਤਵਾਰ ਨੂੰ ਰੱਦ ਕਰ ਦਿੱਤੀਆਂ ਹਨ। ਰਾਹੁਲ ਗਾਂਧੀ ਨੇ ਮੌਜੂਦਾ ਹਾਲਾਤ ’ਚ ਸਾਰੇ ਨੇਤਾਵਾਂ ਨੂੰ ਵੱਡੀਆਂ ਰੈਲੀਆਂ ਦੇ ਨਤੀਜਿਆਂ ਬਾਰੇ ਸੋਚਣ ਦੀ ਸਲਾਹ ਦਿੱਤੀ ਹੈ। ਗਾਂਧੀ ਨੇ ਟਵੀਟ ਕੀਤਾ ਕਿ ਕੋਵਿਡ-19 ਹਾਲਾਤ ਨੂੰ ਵੇਖਦਿਆਂ ਮੈਂ ਪੱਛਮੀ ਬੰਗਾਲ ’ਚ ਆਪਣੀਆਂ ਰੈਲੀਆਂ ਰੱਦ ਕਰ ਰਿਹਾਂ ਹਾਂ। ਮੈਂ ਸਾਰੇ ਨੇਤਾਵਾਂ ਨੂੰ ਸਲਾਹ ਦੇਣਾ ਚਾਹੁੰਦਾ ਹਾਂ ਕਿ ਉਹ ਮੌਜੂਦਾ ਹਲਾਤਾਂ ’ਚ ਵੱਡੀਆਂ ਜਨ ਰੈਲੀਆਂ ਆਯੋਜਿਤ ਕਰਨ ਦੇ ਨਤੀਜਿਆਂ ਬਾਰੇ ਡੂੰਘਾਈ ਨਾਲ ਸੋਚ-ਵਿਚਾਰ ਕਰਨ। ਸਿਆਸੀ ਪਾਰਟੀਆਂ ਨੂੰ ਸੋਚਣਾ ਚਾਹੀਦਾ ਹੈ ਕਿ ਅਜਿਹੇ ਸਮੇਂ ਵਿਚ ਇਨ੍ਹਾਂ ਰੈਲੀਆਂ ਤੋਂ ਜਨਤਾ ਅਤੇ ਦੇਸ਼ ਨੂੰ ਕਿੰਨਾ ਖ਼ਤਰਾ ਹੈ।

ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਦਾ ਵੱਡਾ ਉਛਾਲ, ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਕੇਸ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਦਰਮਿਆਨ ਰੈਲੀਆਂ ਕਰਨ ਲਈ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਲੋਚਨਾ ਕਰਦੀ ਰਹੀ ਹੈ। ਪ੍ਰਧਾਨ ਮੰਤਰੀ 8 ਗੇੜ ਦੀਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਸੂਬੇ ਵਿਚ ਰੈਲੀਆਂ ਨੂੰ ਸੰਬੋਧਿਤ ਕਰ ਰਹੇ ਹਨ। ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ’ਚ ਇਕ ਦਿਨ ਵਿਚ 2,61,500 ਨਵੇਂ ਕੇਸ ਸਾਹਮਣੇ ਆਉਣ ਨਾਲ ਕੋਵਿਡ-19 ਦੇ ਕੁੱਲ ਕੇਸ ਵੱਧ ਕੇ 1,47,88,109 ’ਤੇ ਪਹੁੰਚ ਗਏ ਹਨ। ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ 1,501 ਪੀੜਤਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,77,150 ’ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ– ਆਕਸੀਜਨ ਦੀ ਕਮੀ ਨੂੰ ਲੈ ਕੇ ਊਧਵ ਠਾਕਰੇ ਨੇ PM ਮੋਦੀ ਨੂੰ ਕੀਤਾ ਫੋਨ, ਜਵਾਬ ਮਿਲਿਆ- ‘ਉਹ ਬੰਗਾਲ ’ਚ ਹਨ’


author

Tanu

Content Editor

Related News