ਰਾਹੁਲ ਨੇ ਕੇਂਦਰ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ, ਟੀਕੇ ਦੀ ਖਰੀਦ ਅਤੇ ਵੰਡ ਨੂੰ ਲੈ ਕੇ ਦਿੱਤਾ ਇਹ ਸੁਝਾਅ

05/14/2021 3:24:24 PM

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟੀਕਾਕਰਨ ਨੀਤੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲੰਮੀਂ ਹੱਥੀਂ ਲਿਆ ਅਤੇ ਕਿਹਾ ਕਿ ਇਸ ਨਾਲ ਸਮੱਸਿਆ ਵਿਗੜ ਰਹੀ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਕੇਂਦਰ ਨੂੰ ਟੀਕਿਆਂ ਦੀ ਖਰੀਦ ਕਰ ਕੇ ਉਸ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ 'ਤੇ ਛੱਡਣੀ ਚਾਹੀਦੀ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ,''ਕੇਂਦਰ ਸਰਕਾਰ ਦੀ ਵੈਕਸੀਨ ਨੀਤੀ ਸਮੱਸਿਆ ਨੂੰ ਹੋਰ ਵਿਗਾੜ ਰਹੀ ਹੈ, ਜੋ ਭਾਰਤ ਝੱਲ ਨਹੀਂ ਸਕਦਾ। ਵੈਕਸੀਨ ਦੀ ਖਰੀਦ ਕੇਂਦਰ ਨੂੰ ਕਰਨੀ ਚਾਹੀਦੀ ਅਤੇ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ।'' ਕਾਂਗਰਸ ਮੁਫ਼ਤ ਟੀਕਾਕਰਨ ਦੀ ਮੰਗ ਕਰ ਰਹੀ ਹੈ ਅਤੇ ਕੇਂਦਰ ਦੀ ਟੀਕਾਕਰਨ ਨੀਤੀ ਨੂੰ ਭੇਦਭਾਵਪੂਰਨ ਦੱਸਦੀ ਰਹੀ ਹੈ।

PunjabKesariਇਸ ਤੋਂ ਪਹਿਲਾਂ ਰਾਹੁਲ ਨੇ ਵੀਰਾਵਰ ਨੂੰ ਪੀ.ਐੱਮ. ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਰਾਹੁਲ ਨੇ ਟਵੀਟ ਕੀਤਾ ਸੀ,''ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ। ਬਚੇ ਹਨ ਤਾਂ ਸਿਰਫ਼ ਸੈਂਟਰਲ ਵਿਸਟਾ, ਦਵਾਈਆਂ 'ਤੇ ਜੀ.ਐੱਸ.ਟੀ. ਅਤੇ ਇੱਥੇ-ਉੱਥੇ ਪ੍ਰਧਾਨ ਮੰਤਰੀ ਦੀ ਫ਼ੋਟੋ।'' ਦੱਸਣਯੋਗ ਹੈ ਕਿ ਕੋਰੋਨਾ ਦੇ ਪ੍ਰਬੰਧਨ ਨੂੰ ਲੈ ਕੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ 'ਤੇ ਲਗਾਤਾਰ ਹਮਲੇ ਬੋਲ ਰਹੇ ਹਨ ਅਤੇ ਦੇਸ਼ 'ਚ ਸੰਕਰਮਣ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ, ਦਵਾਈਆਂ ਅਤੇ ਟੀਕਿਆਂ ਦੀ ਹੋ ਰਹੀ ਘਾਟ ਲਈ ਸਰਕਾਰ ਦੀ ਆਲੋਚਨਾ ਕਰ ਰਹੇ ਹਨ।

ਇਹ ਵੀ ਪੜ੍ਹੋ : ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ : ਰਾਹੁਲ ਗਾਂਧੀ


DIsha

Content Editor

Related News