ਛੱਤੀਸਗੜ੍ਹ ’ਚ ਸੱਤਾ ’ਚ ਆਏ ਤਾਂ ਲਾਗੂ ਕਰਾਂਗੇ ਜ਼ਮੀਨ ਪ੍ਰਾਪਤੀ ਕਾਨੂੰਨ : ਰਾਹੁਲ

11/15/2018 10:13:49 AM

ਕੋਰਬਾ-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਕਾਂਗਰਸ ਪਾਰਟੀ ਛੱਤੀਸਗੜ੍ਹ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਜ਼ਮੀਨ ਪ੍ਰਾਪਤੀ ਕਾਨੂੰਨ ਨੂੰ ਲਾਗੂ ਕੀਤਾ ਜਾਏਗਾ। ਬੁੱਧਵਾਰ ਇਥੇ ਇਕ ਚੋਣ ਜਲਸੇ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਬੋਨਸ ਦੇਣ ਦੇ ਨਾਲ-ਨਾਲ ਘੱਟੋ-ਘੱਟ ਵਸੂਲੀ ਮੁੱਲ ਵੀ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲ ਦੌਰਾਨ ਭਾਜਪਾ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ। ਭਾਜਪਾ ਦੀਆਂ ਨੀਤੀਆਂ ਕਾਰਨ ਸੂਬਾ ਵਾਸੀ ਗਰੀਬ ਹਨ।


Iqbalkaur

Content Editor

Related News