ਰਾਹੁਲ ਗਾਂਧੀ ਨੇ ਜੋਅ ਬਾਈਡਨ ਅਤੇ ਕਮਲਾ ਹੈਰਿਸ ਨੂੰ ਦਿੱਤੀ ਵਧਾਈ

Sunday, Nov 08, 2020 - 12:38 AM (IST)

ਰਾਹੁਲ ਗਾਂਧੀ ਨੇ ਜੋਅ ਬਾਈਡਨ ਅਤੇ ਕਮਲਾ ਹੈਰਿਸ ਨੂੰ ਦਿੱਤੀ ਵਧਾਈ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਜੋਅ ਬਾਈਡੇਨ ਦੇ ਅਮਰੀਕਾ ਦਾ ਰਾਸ਼ਟਰਪਤੀ ਅਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਚੁੱਣੇ ਜਾਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਵਧਾਈ। ਮੈਨੂੰ ਭਰੋਸਾ ਹੈ ਕਿ ਉਹ ਅਮਰੀਕਾ ਨੂੰ ਇੱਕਜੁਟ ਕਰਨਗੇ ਅਤੇ ਇੱਕ ਸਪੱਸ਼ਟ ਦਿਸ਼ਾ ਦਾ ਮਜ਼ਬੂਤ ਭਾਵ ਪ੍ਰਦਾਨ ਕਰਨਗੇ।
ਇਹ ਵੀ ਪੜ੍ਹੋ: 82 ਸਾਲਾ ਜਨਾਨੀ ਨੇ ਰਚਿਆ ਇਤਿਹਾਸ, ਬਣੀ ਸਿੱਕਿਮ ਦੀ ਸਭ ਤੋਂ ਬਜ਼ੁਰਗ ਪੈਰਾਗਲਾਈਡਰ

ਰਾਹੁਲ ਨੇ ਕਿਹਾ, ਉਪ ਰਾਸ਼ਟਰਪਤੀ ਚੁੱਣੀ ਗਈ ਕਮਲਾ ਹੈਰਿਸ ਨੂੰ ਵਧਾਈ। ਸਾਨੂੰ ਇਸ ਦਾ ਮਾਣ ਹੁੰਦਾ ਹੈ ਕਿ ਅਮਰੀਕਾ ਦੀ ਪਹਿਲੀ ਬੀਬੀ ਉਪ ਰਾਸ਼ਟਰਪਤੀ ਦੀਆਂ ਜੜਾਂ ਭਾਰਤ ਨਾਲ ਜੁੜੀਆਂ ਹਨ। ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਨੇ ਵੀ ਬਾਈਡੇਨ ਅਤੇ ਕਮਲਾ ਹੈਰਿਸ ਦੇ ਚੁਣੇ ਜਾਣ 'ਤੇ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਚੋਣ 'ਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡੇਨ ਨੇ ਸ਼ਨੀਵਾਰ ਨੂੰ ਰਿਪਬਲਿਕਨ ਪਾਰਟੀ ਦੇ ਆਪਣੇ ਵਿਰੋਧੀ ਡੋਨਾਲਡ ਟਰੰਪ ਨੂੰ ਕੜੇ ਮੁਕਾਬਲੇ 'ਚ ਹਰਾ ਦਿੱਤਾ। ਪ੍ਰਮੁੱਖ ਅਮਰੀਕੀ ਮੀਡੀਆ ਸੰਗਠਨਾਂ ਦੀਆਂ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ।


author

Inder Prajapati

Content Editor

Related News