ਰਾਹੁਲ ਦੀ ਨਾਗਰਿਕਤਾ ਦਾ ਮਸਲਾ ਫਿਰ SC ਪੁੱਜਿਆ, ਅਗਲੇ ਹਫਤੇ ਹੋਵੇਗੀ ਸੁਣਵਾਈ

Thursday, May 02, 2019 - 02:05 PM (IST)

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਾਗਰਿਕਤਾ ਦਾ ਮਸਲਾ ਇਕ ਵਾਰ ਫਿਰ ਸੁਪਰੀਮ ਕੋਰਟ ਪੁੱਜਿਆ ਹੈ, ਜਿਸ 'ਤੇ ਸੁਪਰੀਮ ਕੋਰਟ ਅਗਲੇ ਹਫ਼ਤੇ ਸੁਣਵਾਈ ਕਰੇਗਾ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਰਾਹੁਲ ਦੀ ਨਾਗਰਿਕਤਾ ਨੂੰ ਲੈ ਕੇ ਮਿਲੀ ਸ਼ਿਕਾਇਤ 'ਤੇ ਜਲਦ ਕਾਰਵਾਈ ਕਰੇ ਅਤੇ ਰਾਹੁਲ ਨੂੰ ਚੋਣਾਂ ਲੜਨ ਲਈ ਅਯੋਗ ਕਰਾਰ ਦਿੱਤਾ ਜਾਵੇ। ਵੋਟਰ ਸੂਚੀ ਤੋਂ ਨਾਂ ਵੀ ਹਟੇ। ਇਹ ਪਟੀਸ਼ਨ ਯੂਨਾਈਟੇਡ ਹਿੰਦੂ ਫਰੰਟ ਦੇ ਜੈਭਗਵਾਨ ਗੋਇਲ ਅਤੇ ਹਿੰਦੂ ਮਹਾਸਭਾ ਦੇ ਚੰਦਰਪ੍ਰਕਾਸ਼ ਕੌਸ਼ਿਕ ਨੇ ਦਾਖਲ ਕੀਤੀ ਹੈ। ਦੱਸਣਯੋਗ ਹੈ ਕਿ ਰਾਹੁਲ ਦੀ ਨਾਗਰਿਕਤਾ ਦਾ ਮੁੱਦਾ 2015 'ਚ ਦਸੰਬਰ ਮਹੀਨੇ ਵੀ ਸੁਪਰੀਮ ਕੋਰਟ ਲਿਆਂਦਾ ਗਿਆ ਸੀ। ਉਦੋਂ ਕੋਰਟ ਨੇ ਨਾਗਰਿਕਤਾ ਦੇ ਸੰਬੰਧ 'ਚ ਪੇਸ਼ ਕੀਤੇ ਗਏ ਸਬੂਤਾਂ ਨੂੰ ਖਾਰਜ ਕਰ ਦਿੱਤਾ ਸੀ।

ਨਾਗਰਿਕਤਾ ਦੇ ਮਸਲੇ 'ਤੇ ਗ੍ਰਹਿ ਮੰਤਰਾਲੇ ਨੇ ਪਿਛਲੇ ਦਿਨੀਂ ਕਾਂਗਰਸ ਪ੍ਰਧਾਨ ਰਾਹੁਲ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਸੀ। ਗ੍ਰਹਿ ਮੰਤਰਾਲੇ ਨੇ ਭਾਜਪਾ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਦੀ ਸ਼ਿਕਾਇਤ ਦੇ ਆਧਾਰ 'ਤੇ ਨੋਟਿਸ ਜਾਰੀ ਕੀਤਾ ਸੀ। ਸਵਾਮੀ ਦਾ ਦਾਅਵਾ ਹੈ ਕਿ ਰਾਹੁਲ ਕੋਲ ਬ੍ਰਿਟੇਨ ਦੀ ਨਾਗਰਿਕਤਾ ਹੈ ਅਤੇ ਉਨ੍ਹਾਂ ਕੋਲ ਇਸ ਨੂੰ ਸਾਬਤ ਕਰਨ ਲਈ ਸਬੂਤ ਹਨ।
ਕਾਂਗਰਸ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਜਨਮ ਤੋਂ ਹੀ ਭਾਰਤੀ ਹਨ। ਗ੍ਰਹਿ ਮੰਤਰਾਲੇ ਦੇ ਨੋਟਿਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਨਾਗਰਿਕਤਾ ਦੇ ਸਵਾਲ ਨੂੰ ਬਕਵਾਸ ਕਰਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ,''ਪੂਰਾ ਹਿੰਦੁਸਤਾਨ ਜਾਣਦਾ ਹੈ ਕਿ ਰਾਹੁਲ ਹਿੰਦੁਸਤਾਨੀ ਹਨ। ਲੋਕਾਂ ਨੇ ਦੇਖਿਆ ਹੈ ਕਿ ਰਾਹੁਲ ਇੱਥੇ ਪੈਦਾ ਹੋਏ ਅਤੇ ਵੱਡੇ ਹੋਏ।''


DIsha

Content Editor

Related News