ਰਾਹੁਲ ਨੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਆਗੂਆਂ ਨਾਲ ਕੀਤੀ ਬੈਠਕ

Wednesday, Jun 04, 2025 - 04:43 PM (IST)

ਰਾਹੁਲ ਨੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਆਗੂਆਂ ਨਾਲ ਕੀਤੀ ਬੈਠਕ

ਚੰਡੀਗੜ੍ਹ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ 'ਸੰਗਠਨ ਸਰਜਨ ਮੁਹਿੰਮ' ਤਹਿਤ ਹਰਿਆਣਾ ਦੇ ਸੀਨੀਅਰ ਪਾਰਟੀ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪਾਰਟੀ ਦੇ ਸੂਬਾ ਇਕਾਈ ਦੇ ਮੁਖੀ ਉਦੈ ਭਾਨ, ਬੀਰੇਂਦਰ ਸਿੰਘ, ਜਨਰਲ ਸਕੱਤਰ ਕੁਮਾਰੀ ਸ਼ੈਲਜਾ ਅਤੇ ਸੀਨੀਅਰ ਨੇਤਾ ਰਣਦੀਪ ਸਿੰਘ ਸੁਰਜੇਵਾਲਾ, ਅਜੈ ਸਿੰਘ ਯਾਦਵ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਅਸ਼ੋਕ ਤੰਵਰ ਮੌਜੂਦ ਸਨ। ਇਹ ਸੀਨੀਅਰ ਕਾਂਗਰਸੀ ਨੇਤਾ ਪਾਰਟੀ ਇਕਾਈ ਦੇ ਪੁਨਰਗਠਨ 'ਤੇ ਫੀਡਬੈਕ ਦੇਣਗੇ। ਗਾਂਧੀ ਬਾਅਦ 'ਚ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਗਰਾਨਾਂ ਨਾਲ ਮੁਲਾਕਾਤ ਕਰਨਗੇ। ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਗਾਂਧੀ ਸੂਬੇ 'ਚ  ਸੰਗਠਨਾਤਮਕ ਢਾਂਚਾ ਸਥਾਪਤ ਕਰਨ 'ਚ ਸ਼ਾਮਲ ਸਾਰੇ ਲੋਕਾਂ ਦਾ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣਗੇ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇ।

ਪਾਰਟੀ ਦੇ ਇਕ ਹੋਰ ਸੀਨੀਅਰ ਆਗੂ ਬੀਰੇਂਦਰ ਸਿੰਘ ਨੇ ਕਿਹਾ ਕਿ ਜਦੋਂ ਪਾਰਟੀ ਹਰਿਆਣਾ 'ਚ ਆਪਣਾ ਪੂਰਨ ਸੰਗਠਨਾਤਮਕ ਢਾਂਚਾ ਤਿਆਰ ਕਰ ਲਵੇਗੀ ਤਾਂ ਇਹ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਪਿਛਲੇ 11 ਸਾਲਾਂ ਤੋਂ ਹਰਿਆਣਾ 'ਚ ਕਾਂਗਰਸ ਦਾ ਜ਼ਿਲ੍ਹਾ ਪੱਧਰੀ ਸੰਗਠਨ ਨਹੀਂ ਹੈ। ਪਾਰਟੀ ਪਿਛਲੇ ਲਗਭਗ ਇਕ ਦਹਾਕੇ ਤੋਂ ਹਰਿਆਣਾ 'ਚ ਸੱਤਾ ਤੋਂ ਵੀ ਬਾਹਰ ਹੈ। ਕਾਂਗਰਸ ਨੇ ਹਰਿਆਣਾ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਲਈ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਤੋਂ ਪਹਿਲੇ ਹਵਾਈ ਅੱਡੇ ਪਹੁੰਚਣ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਦਾ ਪਾਰਟੀ ਦੇ ਨੇਤਾਵਾਂ ਵਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲੇ ਮੰਗਲਵਾਰ ਨੂੰ ਗਾਂਧੀ ਨੇ 'ਸੰਗਠਨ ਸਰਜਨ ਮੁਹਿੰਮ' ਦੇ ਅਧੀਨ ਭੋਪਾਲ ਦਾ ਦੌਰਾ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News