ਕਾਂਗਰਸ ਦੇ ਲੋਕ ਝੁੱਕਣ ਵਾਲੇ ਨਹੀਂ, ਹਰ ਦਮਨ ਦਾ ਸਾਹਮਣਾ ਕਰਨਗੇ : ਰਾਹੁਲ

09/30/2019 6:04:38 PM

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਦੇ ਲੋਕ ਝੁੱਕਣ ਵਾਲੇ ਨਹੀਂ ਹਨ ਅਤੇ ਉਹ ਹਰ ਦਮਨ ਦਾ ਸਾਹਮਣਾ ਕਰਨਗੇ। ਉਨ੍ਹਾਂ ਦਾ ਇਹ ਬਿਆਨ ਕੇਂਦਰੀ ਮੰਤਰੀ ਚਿਨਮਯਾਨੰਦ 'ਤੇ ਰੇਪ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ 'ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਨ੍ਹਾਂ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਬੇਟੀਆਂ 'ਤੇ ਅੱਤਿਆਚਾਰ ਕਰਨ ਵਾਲੇ ਦੇ ਨਾਲ ਖੜ੍ਹੀ ਹੈ ਅਤੇ ਵਿਰੋਧ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਰਹੀ ਹੈ ਪਰ ਸੰਘਰਸ਼ ਦੀ ਇਸ ਰਾਹ 'ਚ ਸਾਡੇ ਸਾਥੀ ਸੜਕਾਂ 'ਤੇ ਡਟੇ ਰਹਿਣਗੇ। ਹਰ ਦਮਨ ਦਾ ਸਾਹਮਣਾ ਕਰਨਗੇ।''

ਜ਼ਿਕਰਯੋਗ ਹੈ ਕਿ ਕਾਂਗਰਸ ਚਿਨਮਯਾਨੰਦ ਮਾਮਲੇ 'ਚ ਪੀੜਤਾ ਨੂੰ ਨਿਆਂ ਦਿਵਾਉਣ ਲਈ ਕਾਂਗਰਸ ਸ਼ਾਹਜਹਾਂਪੁਰ ਤੋਂ ਲਖਨਊ ਤੱਕ 30 ਸਤੰਬਰ ਤੋਂ ਪੈਦਲ ਯਾਤਰਾ ਕੱਢਣ ਵਾਲੀ ਹੈ। ਇਸ ਯਾਤਰਾ ਤੋਂ ਪਹਿਲਾਂ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅਤੇ ਸ਼ਾਹਜਹਾਂਪੁਰ 'ਚ ਕਾਂਗਰਸ ਦੇ ਜ਼ਿਲਾ ਪ੍ਰਧਾਨ ਕੌਸ਼ਲ ਮਿਸ਼ਰਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਵਿਧਾਨ ਮੰਡਲ ਦਲ ਦੇ ਨੇਤਾ ਸਮੇਤ 82 ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਾਬਕਾ ਕੇਂਦਰੀ ਰਾਜ ਮੰਤਰੀ ਸਵਾਮੀ ਚਿਨਮਯਾਨੰਦ 'ਤੇ ਆਪਣੇ ਕਾਲਜ 'ਚ ਪੜ੍ਹ ਰਹੀ ਕਾਨੂੰਨ ਦੀ ਵਿਦਿਆਰਥਣ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਸ ਮਾਮਲੇ 'ਚ ਉਨ੍ਹਾਂ ਵਿਰੁੱਧ ਮਮਲਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਿਨਮਯਾਨੰਦ ਤੋਂ 5 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਮਾਮਲੇ 'ਚ ਪੀੜਤਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

DIsha

This news is Content Editor DIsha