ਰਾਹੁਲ ਨੇ ਕੋਰੋਨਾ ਸੰਬੰਧੀ ਰਣਨੀਤੀ ਨੂੰ ਲੈ ਕੇ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ

04/16/2021 11:24:13 AM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਲਾਗ਼ ਨਾਲ ਨਜਿੱਠਣ ਦੀ ਰਣਨੀਤੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਟਵੀਟ ਕੀਤਾ,''ਕੇਂਦਰ ਸਰਕਾਰ ਦੀ ਕੋਵਿਡ ਰਣਨੀਤੀ- ਪਹਿਲਾ ਪੜਾਅ- ਤੁਗ਼ਲਕੀ ਤਾਲਾਬੰਦੀ ਲਗਾਓ। ਦੂਜਾ ਪੜਾਅ- ਘੰਟੀ ਵਜਾਓ। ਤੀਜਾ ਪੜਾਅ- ਪ੍ਰਭੂ ਦੇ ਗੁਣ ਗਾਓ।'' ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕਾਂ ਨੂੰ ਅਪੀਲ ਕੀਤੀ,''ਪਿਆਰੇ ਦੇਸ਼ ਵਾਸੀਓ, ਇਹ ਸਾਡੇ ਸਾਰਿਆਂ ਲਈ ਬਹੁਤ ਆਫ਼ਤ ਦਾ ਸਮਾਂ ਹੈ। ਸਾਡੇ ਸਾਰਿਆਂ ਦੇ ਪਰਿਵਾਰ ਵਾਲੇ, ਰਿਸ਼ਤੇਦਾਰ, ਆਲੇ-ਦੁਆਲੇ ਦੇ ਲੋਕ ਕੋਰੋਨਾ ਲਾਗ਼ ਦੀ ਲਪੇਟ 'ਚ ਆ ਰਹੇ ਹਨ।''

PunjabKesariਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਮਾਸਕ ਲਗਾਓ ਅਤੇ ਕੋਵਿਡ ਸੁਰੱਖਿਆ ਸੰਬੰਧੀ ਸਾਰੇ ਨਿਰਦੇਸ਼ਾਂ ਦਾ ਪਾਲਣ ਕਰੋ। ਸਾਵਧਾਨੀ ਨਾਲ ਸਾਨੂੰ ਮਿਲ ਕੇ ਇਸ ਜੰਗ ਨੂੰ ਜਿੱਤਣਾ ਹੋਵੇਗਾ।'' ਦੱਸਣਯੋਗ ਹੈ ਕਿ ਦੇਸ਼ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,17,353 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,42,91,917 ਹੋ ਗਈ। ਇਸ ਦੇ ਨਾਲ ਹੀ 1,185 ਹੋਰ ਲੋਕਾਂ ਦੀ ਮੌਤ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵੀ ਵੱਧ ਕੇ 1,74,308 ਹੋ ਗਈ।

ਇਹ ਵੀ ਪੜ੍ਹੋ : ਵਿਦੇਸ਼ 'ਚ ਬਣੇ ਟੀਕਿਆਂ ਨੂੰ ਮਨਜ਼ੂਰੀ ਦੇਣ ਦੀ ਤਿਆਰੀ ਨੂੰ ਲੈ ਕੇ ਰਾਹੁਲ ਨੇ ਸਰਕਾਰ 'ਤੇ ਕੱਸਿਆ ਤੰਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News