ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ
Monday, Nov 23, 2020 - 05:57 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਇਨਫੈਕਸ਼ਨ ਨੂੰ ਲੈ ਕੇ ਕੇਂਦਰ ਦੀ ਸਰਕਾਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਪੁੱਛੇ ਹਨ। ਰਾਹੁਲ ਨੇ ਆਪਣੇ ਟਵੀਟ 'ਚ ਪੁੱਛਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਸਣਾ ਚਾਹੀਦਾ ਹੈ ਕਿ ਸਰਕਾਰ ਨੇ ਭਾਰਤੀਆਂ ਲਈ ਕਿਹੜੀਆਂ-ਕਿਹੜੀਆਂ ਕੰਪਨੀਆਂ ਦੀ ਕੋਰੋਨਾ ਵੈਕਸੀਨ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਚੁਣਨ ਦੇ ਕੀ ਕਾਰਨ ਹਨ। ਦੂਜਾ ਇਹ ਕਿ ਕਿਹੜੇ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਸਭ ਤੋਂ ਪਹਿਲਾਂ ਦਿੱਤੀ ਜਾਵੇਗੀ ਅਤੇ ਕੋਵਿਡ ਵੈਕਸੀਨ ਦੀ ਵੰਡ ਦੀ ਕੀ ਯੋਜਨਾ ਸਰਕਾਰ ਨੇ ਤਿਆਰ ਕੀਤੀ ਹੈ। ਰਾਹੁਲ ਨੇ ਇਹ ਵੀ ਸਵਾਲ ਪੁੱਛਿਆ ਕਿ ਕੀ ਮੁਫ਼ਤ ਕੋਰੋਨਾ ਵੈਕਸੀਨ ਲਈ ਪੀਐੱਮ ਕੇਅਰਜ਼ ਫੰਡ ਦੀ ਵਰਤੋਂ ਕੀਤੀ ਜਾਵੇਗੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਹ ਵੀ ਦੱਸਣ ਲਈ ਕਿਹਾ ਹੈ ਕਿ ਸਾਰੇ 130 ਕਰੋੜ ਭਾਰਤੀਆਂ ਨੂੰ ਕਦੋਂ ਤੱਕ ਕੋਰੋਨਾ ਦਾ ਟੀਕਾਕਰਣ ਹੋ ਜਾਵੇਗਾ?
ਇਹ ਵੀ ਪੜ੍ਹੋ : ਦਾਜ ਲਈ ਪੈਸੇ ਨਹੀਂ ਜੁਟਾ ਸਕਿਆ ਪਿਤਾ, ਵਿਆਹ ਵਾਲੇ ਕਾਰਡ 'ਤੇ ਸੁਸਾਈਡ ਨੋਟ ਲਿਖ ਦਿੱਤੀ ਜਾਨ
ਇਸ ਟਵੀਟ ਨੂੰ ਲੈ ਕੇ ਸੋਸ਼ਲ ਮੀਡੀਆ 'ਚ ਬਹਿਸ ਛਿੜ ਗਈ ਹੈ। ਕੁਝ ਇਸ ਦੇ ਪੱਖ 'ਚ ਬੋਲ ਰਹੇ ਹਨ ਤਾਂ ਕੁਝ ਮੋਦੀ ਸਰਕਾਰ ਦੇ ਪੱਖ ਨੂੰ ਸਾਹਮਣੇ ਰੱਖ ਰਹੇ ਹਨ। ਕੁਝ ਲੋਕਾਂ ਨੇ ਰਾਹੁਲ ਗਾਂਧੀ ਨੂੰ ਟਰੋਲ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮਰੀਜ਼ਾਂ ਦਾ ਇਲਾਜ ਕਰਦੇ-ਕਰਦੇ ਕੋਰੋਨਾ ਦੀ ਲਪੇਟ 'ਚ ਆਈ ਡਾਕਟਰ, ਇਲਾਜ ਦੌਰਾਨ ਤੋੜਿਆ ਦਮ