ਕੋਰੋਨਾ ਦੀ ਤੀਜੀ ਲਹਿਰ ਤੋਂ ਪਹਿਲਾਂ ਬੱਚਿਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ: ਰਾਹੁਲ ਗਾਂਧੀ

Tuesday, May 18, 2021 - 12:42 PM (IST)

ਕੋਰੋਨਾ ਦੀ ਤੀਜੀ ਲਹਿਰ ਤੋਂ ਪਹਿਲਾਂ ਬੱਚਿਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ: ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਭਵਿੱਖਬਾਣੀ ਹੋ ਰਹੀ ਹੈ ਅਤੇ ਇਸ ਨੂੰ ਦੇਖਦੇ ਹੋਏ ਸਮੇਂ ਰਹਿੰਦੇ ਬੱਚਿਆਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਪੂਰੇ ਉਪਾਅ ਕਰਨ ਦੀ ਸਖ਼ਤ ਜ਼ਰੂਰਤ ਹੈ। ਰਾਹੁਲ ਨੇ ਮੰਗਲਵਾਰ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਹਾਮਾਰੀ ਤੋਂ ਬੱਚੇ ਸੁਰੱਖਿਅਤ ਰਹਿਣ, ਇਸ ਲਈ ਮੋਦੀ ਸਰਕਾਰ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ ਤਾਂ ਕਿ ਸਮੇਂ 'ਤੇ ਇਲਾਜ ਦੀ ਪੂਰੀ ਵਿਵਸਥਾ ਕੀਤੀ ਜਾ ਸਕੇ।

PunjabKesariਉਨ੍ਹਾਂ ਨੇ ਟਵੀਟ ਕੀਤਾ,''ਬੱਚਿਆਂ ਨੂੰ ਆਉਣ ਵਾਲੇ ਸਮੇਂ 'ਚ ਕੋਰੋਨਾ ਤੋਂ ਸੁਰੱਖਿਅਤ ਰੱਖਣ ਦੇ ਉਪਾਅ ਕਰਨ ਦੀ ਜ਼ਰੂਰਤ ਹੋਵੇਗੀ। ਸਥਿਤੀ ਨਾਲ ਨਜਿੱਠਣ ਲਈ ਬਾਲ ਮੈਡੀਕਲ ਸੇਵਾਵਾਂ ਅਤੇ ਟੀਕਾਕਰਨ-ਇਲਾਜ ਨਾਲ ਸੰਬੰਧੀ ਉਪਾਅ ਪਹਿਲਾਂ ਤੋਂ ਹੀ ਹੋਣੇ ਚਾਹੀਦੇ ਹਨ। ਭਾਰਤ ਦੇ ਭਵਿੱਖ ਲਈ ਜ਼ਰੂਰੀ ਹੈ ਕਿ ਮੌਜੂਦਾ ਮੋਦੀ 'ਵਿਵਸਥਾ' ਨੂੰ ਸਹੀ ਕਰਨ ਲਈ ਉਸ ਨੂੰ ਨੀਂਦ ਤੋਂ ਜਗਾਇਆ ਜਾਵੇ।''


author

DIsha

Content Editor

Related News