ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

Tuesday, Apr 20, 2021 - 06:29 PM (IST)

ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਮੰਗਲਵਾਰ ਯਾਨੀ ਕਿ ਅੱਜ ਦੁਪਹਿਰ ਨੂੰ ਦਿੱਤੀ। ਰਾਹੁਲ ਨੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਲਾਕਡਾਊਨ ਦੇ ਐਲਾਨ ਮਗਰੋਂ ਪਿਆਕੜਾਂ ’ਚ ਵਧੀ ਟੈਨਸ਼ਨ, ਠੇਕਿਆਂ ਦੇ ਬਾਹਰ ਲੱਗੀਆਂ ਲਾਈਨਾਂ

PunjabKesari

ਰਾਹੁਲ ਨੇ ਟਵਿੱਟਰ ’ਤੇ ਲਿਖਿਆ ਕਿ ਹਲਕੇ ਲੱਛਣਾਂ ਦੇ ਅਨੁਭਵ ਤੋਂ ਬਾਅਦ ਕੋਵਿਡ-19 ਟੈਸਟ ਕਰਵਾਇਆ ਹੈ ਅਤੇ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜੋ ਵੀ ਲੋਕ ਹਾਲ ਹੀ ’ਚ ਮੇਰੇ ਸੰਪਰਕ ’ਚ ਆਏ ਹਨ, ਕ੍ਰਿਪਾ ਕਰ ਕੇ ਸੁਰੱਖਿਆ ਪੋ੍ਰਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।

ਇਹ ਵੀ ਪੜ੍ਹੋ : ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਦੱਸਣਯੋਗ ਕਿ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਕਈ ਸਿਆਸੀ ਆਗੂ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਰੋਜ਼ਾਨਾ ਕੋਰੋਨਾ ਕੇਸਾਂ ਦਾ ਅੰਕੜਾ 2 ਲੱਖ ਤੋਂ ਪਾਰ ਜਾ ਰਿਹਾ ਹੈ। ਵੱਧਦੇ ਕੋਰੋਨਾ ਦੇ ਕਹਿਰ ਦਰਮਿਆਨ ਕਈ ਸੂਬੇ ਵੀਕੈਂਡ ਜਾਂ ਲਾਕਡਾਊਨ ਵੱਲ ਵਧ ਰਹੇ ਹਨ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਹਫਤੇ ਦਾ ਲਾਕਡਾਊਨ ਲਾਇਆ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਹਰ 3 ਮਿੰਟ ’ਚ ਜਾਨ ਗੁਆ ਰਿਹਾ ਕੋਰੋਨਾ ਦਾ ਇਕ ਮਰੀਜ਼


author

Tanu

Content Editor

Related News