ਬੇਭਰੋਸਗੀ ਮਤੇ 'ਤੇ ਸੰਸਦ 'ਚ ਅੱਜ ਹੋਵੇਗੀ ਬਹਿਸ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ

Tuesday, Aug 08, 2023 - 10:30 AM (IST)

ਬੇਭਰੋਸਗੀ ਮਤੇ 'ਤੇ ਸੰਸਦ 'ਚ ਅੱਜ ਹੋਵੇਗੀ ਬਹਿਸ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਅੱਜ ਸਦਨ ਵਿਚ ਬੇਭਰੋਸਗੀ ਮਤੇ 'ਤੇ ਸ਼ੁਰੂ ਹੋਣ ਵਾਲੀ ਚਰਚਾ 'ਚ ਹਿੱਸਾ ਲੈਣਗੇ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਵਿਰੋਧੀ ਧਿਰ ਵਲੋਂ ਚਰਚਾ ਦੀ ਸ਼ੁਰੂਆਤ ਕਰਨਗੇ। ਸਦਨ ਵਿਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਮੰਗਲਵਾਰ ਨੂੰ ਚਰਚਾ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਚਰਚਾ ਦਾ ਜਵਾਬ ਦੇ ਸਕਦੇ ਹਨ।

ਇਹ ਵੀ ਪੜ੍ਹੋ- ਮੋਦੀ ਸਰਕਾਰ ਖ਼ਿਲਾਫ਼ ਦੂਜੀ ਵਾਰ ਲਿਆਂਦਾ ਗਿਆ ਬੇਭਰੋਸਗੀ ਮਤਾ, ਜਾਣੋ ਇਸ ਦੀਆਂ ਅਹਿਮ ਗੱਲਾਂ

ਕਾਂਗਰਸ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਵਿਚ ਆਉਣ ਅਤੇ ਮਣੀਪੁਰ ਵਿਚ ਗੰਭੀਰ ਸਥਿਤੀ 'ਤੇ ਬੋਲਣ ਲਈ ਮਜ਼ਬੂਰ ਕਰਨ ਲਈ ਬੇਭਰੋਸਗੀ ਮਤਾ ਲਿਆਂਦਾ ਗਿਆ ਹੈ। ਇਸ ਕਦਮ ਨਾਲ ਲੋਕਾਂ ਨੂੰ ਸਮਝ ਆਵੇਗਾ ਕਿ ਦੇਸ਼ ਦੇ ਸਾਹਮਣੇ ਅਸਲੀ ਮੁੱਦੇ ਕੀ ਹਨ ਅਤੇ ਦੇਸ਼ ਦੀ ਅਸਲ ਤਸਵੀਰ ਸਾਹਮਣੇ ਆਵੇਗੀ। ਦੱਸਣਯੋਗ ਹੈ ਕਿ ਹੁਣ ਤੱਕ ਲੋਕ ਸਭਾ ਵਿਚ ਕੁੱਲ 27 ਵਾਰ ਬੇਭਰੋਸਗੀ ਮਤਾ ਪੇਸ਼ ਹੋਇਆ ਹੈ। ਇੰਦਰਾ ਗਾਂਧੀ ਨੇ 10 ਤੋਂ ਜ਼ਿਆਦਾ ਵਾਰ ਬੇਭਰੋਸਗੀ ਮਤੇ ਦਾ ਸਾਹਮਣਾ ਕੀਤਾ।

ਇਹ ਵੀ ਪੜ੍ਹੋ- ਮੋਦੀ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਲੋਕ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਦੱਸ ਦੇਈਏ ਕਿ ਰਾਹੁਲ ਗਾਂਧੀ 'ਮੋਦੀ ਸਰਨੇਮ' ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੇ 3 ਦਿਨ ਬਾਅਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਸੋਮਵਾਰ ਬਹਾਲ ਕਰ ਦਿੱਤੀ ਗਈ। ਲੋਕ ਸਭਾ ਵਿਚ ਸਰਕਾਰ ਖ਼ਿਲਾਫ ਲਿਆਂਦੇ ਗਏ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ 'ਤੇ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਚਰਚਾ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲੀ ਵਿਰੋਧੀ ਧਿਰ ਦੇ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (I.N.D.I.A.) ਦੇ ਹੌਂਸਲੇ ਨੂੰ ਵਧਾਉਣ ਵਾਲੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Tanu

Content Editor

Related News