ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਣੀ ਮਾਮਲੇ ''ਚ ਸੁਣਵਾਈ ਟਲੀ

Monday, Jun 02, 2025 - 02:37 PM (IST)

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਣੀ ਮਾਮਲੇ ''ਚ ਸੁਣਵਾਈ ਟਲੀ

ਸੁਲਤਾਨਪੁਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਸੁਲਤਾਨਪੁਰ ਦੀ ਵਿਸ਼ੇਸ਼ ਐੱਮਪੀ-ਐੱਮਐੱਲਏ ਅਦਾਲਤ 'ਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਇਕ ਵਕੀਲ ਦੇ ਦਿਹਾਂਤ 'ਤੇ ਵਕੀਲਾਂ ਦੇ ਕੰਮ ਤੋਂ ਗੈਰ-ਹਾਜ਼ਰ ਰਹਿਣ ਕਾਰਨ ਮੁਲਤਵੀ ਕਰ ਦਿੱਤੀ ਗਈ। ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਇੱਥੇ ਦੱਸਿਆ ਕਿ ਵਕੀਲ ਕਮਲ ਸ਼੍ਰੀਵਾਸਤਵ ਦੇ ਦਿਹਾਂਤ 'ਤੇ ਬਾਰ ਐਸੋਸੀਏਸ਼ਨ ਦੇ ਸੋਗ ਪ੍ਰਸਤਾਵ ਕਾਰਨ ਵਕੀਲਾਂ ਨੇ ਅੱਜ ਨਿਆਂਇਕ ਕੰਮ ਨਹੀਂ ਕੀਤਾ। ਇਸ ਕਾਰਨ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 1 ਜੁਲਾਈ ਤੈਅ ਕੀਤੀ ਹੈ।

ਭਾਜਪਾ ਆਗੂ ਵਿਜੇ ਮਿਸ਼ਰਾ ਨੇ ਰਾਹੁਲ ਗਾਧੀ ਖ਼ਿਲਾਫ਼ ਮਾਣਹਾਣੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਮਿਸ਼ਰਾ ਦਾ ਦੋਸ਼ ਸੀ ਕਿ ਸਾਲ 2018 'ਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਮਾਮਲੇ 'ਚ ਪਿਛਲੀ ਸੁਣਵਾਈ 28 ਅਪ੍ਰੈਲ ਨੂੰ ਹੋਈ ਸੀ। ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 1 ਜੁਲਾਈ ਤੈਅ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News