ਰਾਹੁਲ ਗਾਂਧੀ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ, 21 ਅਗਸਤ ਨੂੰ ਅਗਲੀ ਤਰੀਕ
Monday, Aug 17, 2026 - 07:39 PM (IST)
ਸੁਲਤਾਨਪੁਰ, (ਏਜੰਸੀ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖਿਲਾਫ ਚੱਲ ਰਹੇ ਮਾਣਹਾਨੀ ਦੇ ਮੁਕੱਦਮੇ ਦੀ ਸੁਣਵਾਈ ਸੋਮਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਹੈ। ਇਸਤਗਾਸਾ ਧਿਰ ਵਿਜੇ ਮਿਸ਼ਰਾ ਦੇ ਐਡਵੋਕੇਟ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਸੁਲਤਾਨਪੁਰ ਬਾਰ ਐਸੋਸੀਏਸ਼ਨ ਵੱਲੋਂ ਬੁਲਾਈ ਗਈ ਐਮਰਜੈਂਸੀ ਬੈਠਕ ਅਤੇ ਪਾਸ ਕੀਤੇ ਮਤੇ ਤੋਂ ਬਾਅਦ ਜ਼ਿਲੇ ਦੇ ਵਕੀਲ ਹੜਤਾਲ ’ਤੇ ਹਨ। ਵਕੀਲਾਂ ਦੀ ਗੈਰ-ਹਾਜ਼ਰੀ ਕਾਰਨ ਅਦਾਲਤ ’ਚ ਮਾਮਲੇ ਦੀ ਸੁਣਵਾਈ ਅੱਗੇ ਨਹੀਂ ਵਧ ਸਕੀ।
ਇਹ ਮਾਮਲਾ ਸਾਲ 2018 ਦਾ ਹੈ। ਦੋਸ਼ ਹੈ ਕਿ ਬੈਂਗਲੁਰੂ ’ਚ ਇਕ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਤਤਕਾਲੀ ਭਾਜਪਾ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਕਥਿਤ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਨੂੰ ਲੈ ਕੇ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ ਸੁਲਤਾਨਪੁਰ ਦੀ ਅਦਾਲਤ ’ਚ ਰਾਹੁਲ ਗਾਂਧੀ ਦੇ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
