ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਕੀਤੀ ਸੰਸਦ 'ਚ ਚਰਚਾ

07/01/2024 6:45:28 PM

ਨੈਸ਼ਨਲ ਡੈਸਕ : 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ ਦਾ ਪਹਿਲਾ ਸੈਸ਼ਨ ਚੱਲ ਰਿਹਾ ਹੈ। ਕਾਂਗਰਸ ਨੇਤਾ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਅੱਜ ਸੰਸਦ ਵਿਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਿਖਾਈ ਗਈ, ਜਿਸ ਤੋਂ ਬਾਅਦ ਉਹਨਾਂ ਨੇ ਗੁਰੂ ਜੀ ਦੀਆਂ ਉਦਾਸੀਆਂ ਦੀ ਚਰਚਾ ਕੀਤੀ। ਰਾਹੁਲ ਗਾਂਧੀ ਨੇ ਸੰਸਦ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਿਚ ਵੀ ਅਭੈ ਮੁੱਦਰਾ ਵਿਖਾਈ ਦੇਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਕਹਿੰਦੇ ਹਨ ਕਿ ਡਰੋ ਨਾ, ਡਰਾਓ ਨਾ। 

ਇਹ ਵੀ ਪੜ੍ਹੋ - ਕਿਸਾਨਾਂ ਦੇ ਵੱਖ-ਵੱਖ ਮੁੱਦਿਆਂ 'ਤੇ ਸੰਸਦ 'ਚ ਰਾਹੁਲ ਗਾਂਧੀ ਨੇ ਕੇਂਦਰ 'ਤੇ ਕੱਸੇ ਤੰਜ

ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਦੀ ਦੀਆਂ ਯਾਤਰਾਵਾਂ (ਉਦਾਸੀਆਂ) ਦਾ ਸੰਸਦ ਵਿਚ ਜ਼ਿਕਰ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪੰਜਾਬ ਤੋਂ ਮਕਾ ਗਏ। ਫਿਰ ਉਹ ਥਾਈਲੈਂਡ ਤੱਕ ਗਏ, ਅਫ਼ਗਾਨੀਸਤਾਨ ਗਏ, ਸ਼੍ਰੀਲੰਕਾ ਗਏ। ਰਾਹੁਲ ਗਾਂਧੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਸੇ ਨਾਲ ਅਹਿੰਸਾ ਨਹੀਂ ਕੀਤੀ ਅਤੇ ਨਾ ਹੀ ਕਿਸੇ ਨਾਲ ਅਹਿੰਸਾ ਦੀ ਗੱਲਬਾਤ ਕੀਤੀ। ਉਹਨਾਂ ਨੇ ਹਮੇਸ਼ਾ ਸੱਚ ਦੀ ਗੱਲ ਕੀਤੀ ਹੈ। ਉਹਨਾਂ ਨੇ ਕਦੇ ਵੀ ਆਪਣੀ ਜ਼ਿੰਦਗੀ ਵਿਚ ਕਿਸੇ ਨੂੰ ਨਹੀਂ ਡਰਾਇਆ। 

ਇਹ ਵੀ ਪੜ੍ਹੋ - ਰਾਹੁਲ ਗਾਂਧੀ ਨੇ ਸੰਸਦ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦੀ ਕੀਤੀ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News