ਦਿਸ਼ਾ ਰਵੀ ਦੀ ਗ੍ਰਿਫਤਾਰੀ ’ਤੇ ਬੋਲੇ ਰਾਹੁਲ- 'ਭਾਰਤ ਖਾਮੋਸ਼ ਹੋਣ ਵਾਲਾ ਨਹੀਂ ਹੈ’

02/15/2021 3:16:30 PM

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨਾਲ ਜੁੜੀ ‘ਟੂਲਕਿੱਟ’ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਦੇ ਮਾਮਲੇ ਵਿਚ ਪੌਣ-ਪਾਣੀ ਵਰਕਰ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਖਾਮੋਸ਼ ਹੋਣ ਵਾਲਾ ਨਹੀਂ ਹੈ। ਉਨ੍ਹਾਂ ਨੇ ਦਿਸ਼ਾ ਦੀ ਗ੍ਰਿਫਤਾਰੀ ਨਾਲ ਜੁੜੀ ਖ਼ਬਰ ਸਾਂਝੀ ਕਰਦੇ ਹੋਏ ਟਵੀਟ ਕੀਤਾ ਕਿ ਬੋਲ ਕਿ ਲਬ (ਬੁੱਲ੍ਹ) ਆਜ਼ਾਦ ਹਨ ਤੇਰੇ, ਬੋਲ ਕਿ ਸੱਚ ਜ਼ਿੰਦਾ ਹੈ ਹੁਣ ਤੱਕ! ਉਹ ਡਰੇ ਹਨ, ਦੇਸ਼ ਨਹੀਂ! 

ਇਹ ਵੀ ਪੜ੍ਹੋ : ਗਰੇਟਾ ਥਨਬਰਗ ਮਾਮਲਾ- ਟੂਲਕਿੱਟ ਸਾਂਝੀ ਕਰਨ 'ਤੇ ਬੈਂਗਲੁਰੂ ਦੀ 21 ਸਾਲਾ ਦਿਸ਼ਾ ਰਵੀ ਗ੍ਰਿਫ਼ਤਾਰ

PunjabKesari

ਉੱਥੇ ਹੀ ਪਾਰਟੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਅਤੇ ਟਵੀਟ ਕੀਤਾ ਕਿ ਡਰਦੇ ਹਨ ਬੰਦੂਕਾਂ ਵਾਲੇ ਇਕ ਨਿਹੱਥੀ ਕੁੜੀ ਤੋਂ, ਫੈਲੇ ਹਨ ਹਿੰਮਤ ਦੇ ਉਜਾਲੇ ਇਕ ਨਿਹੱਥੀ ਕੁੜੀ ਤੋਂ। 

PunjabKesari

ਇਹ ਵੀ ਪੜ੍ਹੋ : ਜਾਣੋ ਕੌਣ ਹੈ ਟੂਲਕਿੱਟ ਮਾਮਲੇ 'ਚ ਗ੍ਰਿਫ਼ਤਾਰ ਹੋਈ ਦਿਸ਼ਾ ਰਵੀ 

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨਾਲ ਜੁੜੀ ‘ਟੂਲਕਿੱਟ’ ਸੋਸ਼ਲ ਮੀਡੀਆ ’ਤੇ ਸਾਂਝੀ ਕਰਨ ’ਚ ਸ਼ਾਮਲ ਹੋਣ ਦੇ ਦੋਸ਼ ਵਿਚ ਦਿਸ਼ਾ ਰਵੀ ਨੂੰ ਬੇਂਗਲੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ 22 ਸਾਲਾ ਦਿਸ਼ਾ ਰਵੀ ਨੂੰ ਦਿੱਲੀ ਪੁਲਸ ਦੇ ਸਾਈਬਰ ਸੈੱਲ ਦੀ ਟੀਮ ਨੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਨੇ ਦੋਸ਼ ਲਾਇਆ ਕਿ ਭਾਰਤ ਖ਼ਿਲਾਫ਼ ਨਫ਼ਰਤ ਫੈਲਾਉਣ ਲਈ ਰਵੀ ਅਤੇ ਹੋਰਨਾਂ ਨੇ ਖ਼ਾਲਿਸਤਾਨ-ਸਮਰਥਕ ‘ਪੋਇਟਿਕ ਜਸਟਿਸ ਫਾਊਂਡੇਸ਼ਨ’ ਨਾਲ ਮਿਲੀਭਗਤ ਕੀਤੀ ਹੈ।


Tanu

Content Editor

Related News