ਕਿਸਾਨੀ ਮੁੱਦੇ ’ਤੇ ਰਾਹੁਲ ਦਾ ਸਰਕਾਰ ’ਤੇ ਵਾਰ- ‘ਰੋਜ਼ੀ-ਰੋਟੀ ਅਧਿਕਾਰ ਹੈ, ਉਪਕਾਰ ਨਹੀਂ’
Sunday, Mar 07, 2021 - 12:50 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਿਆਨਬਾਜ਼ੀ ਜਾਰੀ ਹੈ। ਖ਼ਾਸ ਕਰ ਕੇ ਮੁੱਖ ਵਿਰੋਧੀ ਪਾਰਟੀ ਕਾਂਗਰਸ, ਸਰਕਾਰ ਨੂੰ ਖੇਤੀ ਕਾਨੂੰਨਾਂ ਤੋਂ ਲੈ ਕੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਮੁੱਦੇ ’ਤੇ ਘੇਰਨ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਕਿਸਾਨਾਂ ਲਈ ਐੱਮ. ਐੱਸ. ਪੀ. ਦੀ ਮੰਗ ਕਰਦੇ ਹੋਏ ਤੰਜ ਕੱਸਿਆ।
ਇਹ ਵੀ ਪੜ੍ਹੋ: ਰਾਹੁਲ ਨੇ ਟਵੀਟ ਕਰ ਘੇਰੀ ਮੋਦੀ ਸਰਕਾਰ, ਕਿਹਾ- ‘ਅੰਨਦਾਤਾ ਮੰਗੇ ਅਧਿਕਾਰ, ਸਰਕਾਰ ਕਰੇ ਅੱਤਿਆਚਾਰ’
ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਐੱਮ. ਐੱਸ. ਪੀ. ਦੇਣ ਦੀ ਮੰਗ ਕਰਦੇ ਹੋਏ ਟਵਿੱਟਰ ’ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਜੀਵਿਕਾ (ਰੋਜ਼ੀ-ਰੋਟੀ) ਅਧਿਕਾਰ ਹੈ, ਉਪਕਾਰ ਨਹੀਂ! ਇਸ ਤੋਂ ਪਹਿਲਾਂ ਕੱਲ੍ਹ ਯਾਨੀ ਕਿ ਸ਼ਨੀਵਾਰ ਨੂੰ ਉਨ੍ਹਾਂ ਨੇ ਕਿਸਾਨੀ ਮੁੱਦਾ ਚੁੱਕਦੇ ਹੋਏ ਕਿਹਾ ਕਿ ਦੇਸ਼ ਦੀ ਸਰਹੱਦ ’ਤੇ ਜਾਨ ਵਿਛਾਉਂਦੇ ਹਨ ਜਿਨ੍ਹਾਂ ਦੇ ਪੁੱਤਰ, ਉਨ੍ਹਾਂ ਲਈ ਕਿੱਲਾਂ ਵਿਛਾਈਆਂ ਹਨ ਦਿੱਲੀ ਦੀ ਸਰਹੱਦ ’ਤੇ। ਅੰਨਦਾਤਾ ਮੰਗੇ ਅਧਿਕਾਰ, ਸਰਕਾਰ ਕਰੇ ਅੱਤਿਆਚਾਰ!
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ 100 ਦਿਨ ਹੋਣ 'ਤੇ ਬੋਲੇ ਰਾਹੁਲ- ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਹੋਣਗੇ
ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਦੀ ਆਲੋਚਨਾ ਕਰਨ ਨੂੰ ਲੈ ਕੇ ਵਿਰੋਧੀ ਧਿਰ ’ਤੇ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਇਸ ਬਾਰੇ ਬਾਰੀਕੀ ਤੋਂ ਜਾਣਕਾਰੀ ਨਹੀਂ ਜੁਟਾ ਰਹੇ ਹਨ। ਸਰਕਾਰ, ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ। ਅਸੀਂ ਸੋਧ ਕਰਨ ਲਈ ਤਿਆਰ ਹਾਂ ਪਰ ਵਿਰੋਧ ਧਿਰ ਰਾਜਨੀਤੀ ਕਰ ਰਿਹਾ ਹੈ।