ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਸੋਨੀਆ, ਪ੍ਰਿਯੰਕਾ ਤੇ ਖੜਗੇ ਵੀ ਰਹੇ ਮੌਜੂਦ

Friday, May 03, 2024 - 02:25 PM (IST)

ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਸੋਨੀਆ, ਪ੍ਰਿਯੰਕਾ ਤੇ ਖੜਗੇ ਵੀ ਰਹੇ ਮੌਜੂਦ

ਰਾਏਬਰੇਲੀ- ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸੀਟ ਤੋਂ ਕਾਂਗਰਸ ਉਮੀਦਵਾਰ ਰਾਹੁਲ ਗਾਂਧੀ ਨੇ ਜ਼ਿਲ੍ਹਾ ਅਧਿਕਾਰੀ ਦਫ਼ਤਰ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਸਮੇਂ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਨੇਤਾ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਰਹੀ। ਦੱਸਣਯੋਗ ਹੈ ਕਿ ਸਾਲ 1999 ਤੋਂ ਰਾਹੁਲ ਗਾਂਧੀ ਦੀ ਮਾਂ ਸੋਨੀਆ ਇਸ ਸੀਟ ਤੋਂ ਸੰਸਦ 'ਚ ਪ੍ਰਤੀਨਿਧੀਤੱਵ ਕਰਦੀ ਰਹੀ ਹੈ, ਹਾਲਾਂਕਿ ਮੌਜੂਦਾ ਲੋਕ ਸਭਾ ਚੋਣਾਂ 'ਚ ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੋਣਾਂ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ। ਰਾਹੁਲ ਗਾਂਧੀ ਦਾ ਰਾਏਬਰੇਲੀ 'ਚ ਮੁਕਾਬਲਾ ਭਾਜਪਾ ਦੇ ਦਿਨੇਸ਼ ਪ੍ਰਤਾਪ ਸਿੰਘ ਨਾਲ ਹੋਵੇਗਾ, ਜਿਨ੍ਹਾਂ ਨੇ ਅੱਜ ਹੀ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸਮ੍ਰਿਤੀ ਇਰਾਨੀ ਤੋਂ ਹਾਰ ਗਏ ਸਨ, ਹਾਲਾਂਕਿ ਉਹ ਕੇਰਲ ਦੀ ਵਾਇਨਾਡ ਸੀਟ ਤੋਂ ਚੋਣਾਂ ਜਿੱਤ ਕੇ ਲੋਕ ਸਭਾ ਪਹੁੰਚੇ ਸਨ। ਰਾਹੁਲ ਗਾਂਧੀ ਦੇ ਨਾਮਜ਼ਦਗੀ ਜੁਲੂਸ ਦੌਰਾਨ ਹਜ਼ਾਰਾਂ ਸਮਰਥਕਾਂ ਦੀ ਭੀੜ ਮੌਜੂਦ ਸੀ, ਜਦੋਂ ਕਿ ਸੜਕ ਦੇ ਦੋਹਾਂ ਪਾਸੇ ਅਤੇ ਛੱਤਾਂ 'ਤੇ ਗਾਂਧੀ ਪਰਿਵਾਰ ਦੀ ਇਕ ਝਲਕ ਪਾਉਣ ਲਈ ਭਿਆਨਕ ਗਰਮੀ 'ਚ ਹਜ਼ਾਰਾਂ ਲੋਕ ਮੌਜੂਦ ਰਹੇ। ਇਸ ਦੌਰਾਨ ਪੂਰੇ ਰਾਏਬਰੇਲੀ ਦੇ ਕਈ ਹਿੱਸਿਆਂ 'ਚ ਜਾਮ ਦੀ ਸਥਿਤੀ ਬਣ ਗਈ।

ਨਾਮਜ਼ਦਗੀ ਜੁਲੂਸ ਦੀ ਅਗਵਾਈ ਉਨ੍ਹਾਂ ਦੀ ਭੈਣ ਅਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕਰ ਰਹੀ ਸੀ। ਦੱਸਣਯੋਗ ਹੈ ਕਿ ਰਾਏਬਰੇਲੀ ਦੀ ਸੰਸਦ ਮੈਂਬਰ ਰਹੀ ਸ਼੍ਰੀਮਤੀ ਸੋਨੀ ਗਾਂਧੀ ਨੇ ਸਿਹਤ ਕਾਰਨਾਂ ਕਰ ਕੇ ਰਾਜ ਸਭਾ ਜਾਂਦੇ ਹੋਏ ਇੱਥੇ ਦੀ ਜਨਤਾ ਨੂੰ ਇਕ ਭਾਵੁਕ ਚਿੱਠੀ ਲਿਖੀ ਸੀ ਕਿ ਉਨ੍ਹਾਂ ਦੇ ਸਥਾਨ 'ਤੇ ਉਨ੍ਹਾਂ ਦੇ ਪਰਿਵਾਰ ਦਾ ਹੀ ਕੋਈ ਵਿਅਕਤੀ ਇੱਥੋਂ ਚੋਣ ਲੜੇਗਾ, ਜਿਸ ਦੇ ਬਾਅਦ ਤੋਂ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਦੇ ਚੋਣ ਜੰਗ 'ਚ ਉਤਰਨ ਦੇ ਕਿਆਸ ਲਗਾਏ ਜਾਣ ਲੱਗੇ ਸਨ। ਰਾਏਬਰੇਲੀ ਸੀਟ 'ਚ 1999 'ਚ ਹੋਈਆਂ ਜ਼ਿਮਨੀ ਚੋਣਾਂ ਦੇ ਬਾਅਦ ਤੋਂ ਕਾਂਗਰਸ ਨੇਤਾ ਸੋਨੀਆ ਗਾਂਧੀ ਲਗਾਤਾਰ 2019 ਤੱਕ ਇਸ ਸੀਟ ਤੋਂ ਸੰਸਦ ਮੈਂਬ ਰਹੀ ਹੈ ਪਰ ਇਸ ਵਾਰ ਸਿਹਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਹ ਰਾਜ ਸਭਾ ਚੁਣੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News