ਰਾਹੁਲ ਨੇ ਕੀਤਾ ਟਵੀਟ- ''ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਮਦਦ ਕਰਨ ਕਾਂਗਰਸ ਵਰਕਰ''

07/16/2019 11:39:55 AM

ਨਵੀਂ ਦਿੱਲੀ (ਭਾਸ਼ਾ)— ਦੇਸ਼ ਦੇ ਕਈ ਹਿੱਸਿਆਂ ਵਿਚ ਆਈ ਭਿਆਨਕ ਹੜ੍ਹ 'ਤੇ ਰਾਹੁਲ ਗਾਂਧੀ ਨੇ ਚਿੰਤਾ ਜ਼ਾਹਰ ਕੀਤੀ ਹੈ। ਰਾਹੁਲ ਗਾਂਧੀ ਨੇ ਮੰਗਲਵਾਰ ਯਾਨੀ ਕਿ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਅਤੇ ਬਚਾਅ ਕੰਮ ਵਿਚ ਜੁਟ ਜਾਣ। ਉਨ੍ਹਾਂ ਨੇ ਟਵੀਟ ਕੀਤਾ, ''ਆਸਾਮ, ਬਿਹਾਰ, ਉੱਤਰ ਪ੍ਰਦੇਸ਼, ਤ੍ਰਿਪੁਰਾ ਅਤੇ ਮਿਜ਼ੋਰਮ ਵਿਚ ਹੜ੍ਹ ਕਾਰਨ ਹਾਲਾਤ ਬੇਕਾਬੂ ਹੋ ਗਏ ਹਨ। ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੈਂ ਇਨ੍ਹਾਂ ਸਾਰੇ ਸੂਬਿਆਂ ਦੇ ਕਾਂਗਰਸ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਮ ਲੋਕਾਂ ਲਈ ਰਾਹਤ ਅਤੇ ਬਚਾਅ ਕੰਮ ਵਿਚ ਲੱਗ ਜਾਣ।''



ਜ਼ਿਕਰਯੋਗ ਹੈ ਕਿ ਬਿਹਾਰ ਅਤੇ ਆਸਾਮ ਸਮੇਤ ਕਈ ਸੂਬੇ ਭਿਆਨਕ ਹੜ੍ਹ ਦਾ ਸਾਹਮਣਾ ਕਰ ਰਹੇ ਹਨ। ਬਿਹਾਰ ਦੇ 12 ਜ਼ਿਲਿਆਂ 'ਚ ਆਏ ਹੜ੍ਹ ਕਾਰਨ ਹੁਣ ਤਕ 24 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 25 ਲੱਖ ਤੋਂ ਵਧ ਲੋਕ ਪ੍ਰਭਾਵਿਤ ਹੋਏ ਹਨ।

Tanu

This news is Content Editor Tanu