ਵਿਦੇਸ਼ੀ ਮਦਦ ''ਤੇ ਬੋਲੇ ਰਾਹੁਲ- ਸਰਕਾਰ ਨੇ ਆਪਣਾ ਕੰਮ ਕੀਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਂਦੀ

05/10/2021 12:08:49 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਦੂਜੇ ਦੇਸ਼ਾਂ ਤੋਂ ਮਿਲ ਰਹੀ ਮਦਦ ਨੂੰ ਲੈ ਕੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਤੰਜ ਕੱਸਿਆ ਹੈ। ਰਾਹੁਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਕੰਮ ਕੀਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਂਦੀ। ਉਨ੍ਹਾਂ ਨੇ ਟਵੀਟ ਕੀਤਾ,''ਵਿਦੇਸ਼ੀ ਮਦਦ ਪਾਉਣ 'ਤੇ ਕੇਂਦਰ ਸਰਕਾਰ ਦਾ ਵਾਰ-ਵਾਰ ਛਾਤੀ ਠੋਕਣਾ ਨਿਰਾਸ਼ਾਜਨਕ ਹੈ। ਜੇਕਰ ਮੋਦੀ ਸਰਕਾਰ ਨੇ ਆਪਣਾ ਕੰਮ ਕੀਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਂਦੀ।'' 

PunjabKesariਕਾਂਗਰਸ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਵਿਦੇਸ਼ੀ ਮਦਦ ਨੂੰ ਲੈ ਕੇ ਸਰਕਾਰ ਨੂੰ ਪਾਰਦਰਸ਼ਤਾ ਯਕੀਨੀ ਕਰਨੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਨਾਲ ਜੁੜਿਆ ਵੇਰਵਾ ਜਨਤਕ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਐਤਵਾਰ ਨੂੰ ਰਾਹੁਲ ਨੇ ਟਵਿੱਟਰ 'ਤੇ 2 ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਕੁਝ ਲੋਕ ਆਕਸੀਜਨ ਸਿਲੰਡਰ ਲੈਣ ਲਈ ਲਾਈਨ 'ਚ ਖੜ੍ਹੇ ਦਿੱਸ ਰਹੇ ਹਨ। ਉੱਥੇ ਹੀ ਦੂਜੀ ਤਸਵੀਰ ਦਿੱਲੀ ਦੇ ਇੰਡੀਆ ਗੇਟ ਨੇੜੇ ਦੀ ਹੈ, ਜਿੱਥੇ ਖੋਦਾਈ ਦਾ ਕੰਮ ਚੱਲ ਰਿਹਾ ਹੈ। ਰਾਹੁਲ ਨੇ ਟਵਿੱਟਰ 'ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ,''ਦੇਸ਼ ਨੂੰ ਪੀ.ਐੱਮ. ਰਿਹਾਇਸ਼ ਨਹੀਂ, ਸਾਹ ਚਾਹੀਦਾ।''

ਇਹ ਵੀ ਪੜ੍ਹੋ : ਰਾਹੁਲ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- 'ਦੇਸ਼ ਨੂੰ PM ਰਿਹਾਇਸ਼ ਨਹੀਂ, ਸਾਹ ਚਾਹੀਦਾ'

 


DIsha

Content Editor

Related News