ਗੈਸ, ਪੈਟਰੋਲ ਅਤੇ ਡੀਜ਼ਲ ਤੋਂ ਕਮਾਏ 23 ਲੱਖ ਕਰੋੜ ਦਾ ਹਿਸਾਬ ਦੇਵੇ ਸਰਕਾਰ: ਰਾਹੁਲ
Wednesday, Sep 01, 2021 - 06:27 PM (IST)
ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਵਿਚ ਸਰਕਾਰ ਨੇ 23 ਲੱਖ ਕਰੋੜ ਰੁਪਏ ਕਮਾਏ ਹਨ ਪਰ ਇਹ ਪੈਸਾ ਕਿੱਥੇ ਗਿਆ, ਇਸ ਦਾ ਕਿਤੇ ਕੋਈ ਹਿਸਾਬ ਨਹੀਂ ਹੈ। ਰਾਹੁਲ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਵੱਧ ਰਹੀਆਂ ਹਨ ਅਤੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਜਾ ਰਿਹਾ ਹੈ।
ਰਾਹੁਲ ਨੇ ਅੱਗੇ ਕਿਹਾ ਕਿ ਕੌਮਾਂਤਰੀ ਬਜ਼ਾਰ ਵਿਚ ਇਨ੍ਹਾਂ ਤਿੰਨੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘੱਟ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ 2014 ’ਚ ਗੈਸ ਸਿਲੰਡਰ 410 ਰੁਪਏ ਵਿਚ ਆਉਂਦਾ ਸੀ, ਜੋ ਹੁਣ 116 ਫ਼ੀਸਦੀ ਵੱਧ ਕੇ 885 ਦਾ ਹੋ ਗਿਆ ਹੈ। ਇਸ ਤਰ੍ਹਾਂ ਨਾਲ 2014 ’ਚ ਪੈਟਰੋਲ 71 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ 41 ਫ਼ੀਸਦੀ ਵੱਧ ਕੇ 101 ਰੁਪਏ ਹੋ ਗਿਆ। ਡੀਜ਼ਲ 2014 ’ਚ 57 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ 55 ਫ਼ੀਸਦੀ ਵੱਧ ਕੇ 88 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।