'ਮੋਦੀ ਸਰਨੇਮ' ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

Monday, Apr 03, 2023 - 03:31 PM (IST)

'ਮੋਦੀ ਸਰਨੇਮ' ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

ਸੂਰਤ- ਸੂਰਤ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਬਾਰੇ ਉਨ੍ਹਾਂ ਦੀ 2019 ਦੀ ਟਿੱਪਣੀ 'ਤੇ ਮਾਣਹਾਨੀ ਦੇ ਇਕ ਮਾਮਲੇ 'ਚ ਜ਼ਮਾਨਤ ਦੇ ਦਿੱਤੀ। ਇਕ ਅਧਿਕਾਰੀ ਨੇ ਕਿਹਾ ਕਿ ਸੈਸ਼ਨ ਅਦਾਲਤ ਮਾਮਲੇ ਦੀ ਸੁਣਵਾਈ 13 ਅਪ੍ਰੈਲ ਨੂੰ ਕਰੇਗੀ। 

ਦੱਸਣਯੋਗ ਹੈ ਕਿ ਸੂਰਤ ਵਿਚ ਮੁੱਖ ਨਿਆਇਕ ਮੈਜਿਸਟ੍ਰੇਟ ਐੱਚ. ਐੱਚ. ਵਰਮਾ ਦੀ ਅਦਾਲਤ ਨੇ 'ਮੋਦੀ ਸਰਨੇਮ' ਨੂੰ ਲੈ ਕੇ ਰਾਹੁਲ ਗਾਂਧੀ ਵਲੋਂ ਕੀਤੀ ਗਈ ਟਿੱਪਣੀ ਦੇ ਸਬੰਧ ਵਿਚ ਦਾਇਰ ਅਪਰਾਧਿਕ ਮਾਣਹਾਨੀ ਦੇ ਮੁਕੱਦਮੇ ਵਿਚ ਉਨ੍ਹਾਂ ਨੂੰ 23 ਮਾਰਚ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ 52 ਸਾਲਾ ਰਾਹੁਲ ਗਾਂਧੀ ਨੂੰ ਆਈ. ਪੀ. ਸੀ. ਦੀ ਧਾਰਾ-499 (ਮਾਣਹਾਨੀ) ਅਤੇ ਧਾਰਾ-500 ਤਹਿਤ ਦੋਸ਼ੀ ਠਹਿਰਾਇਆ ਸੀ।


author

DIsha

Content Editor

Related News