ਮਾਣਹਾਨੀ ਮਾਮਲੇ ਦੇ ਖਿਲਾਫ ਬੰਬੇ ਹਾਈ ਕੋਰਟ ਪਹੁੰਚੇ ਰਾਹੁਲ ਗਾਂਧੀ
Wednesday, Oct 18, 2023 - 01:23 PM (IST)
ਮੁੰਬਈ, (ਭਾਸ਼ਾ)- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦਾ ਨਾਮ ਕਥਿਤ ਤੌਰ ’ਤੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਮਾਮਲੇ ’ਚ ਜੋੜਨ ਵਾਲੇ ਆਪਣੇ ਬਿਆਨ ਦੇ ਖਿਲਾਫ ਦਰਜ ਮਾਣਹਾਨੀ ਦੀ ਸ਼ਿਕਾਇਤ ਰੱਦ ਕਰਨ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ।
ਰਾਹੁਲ ਦੀ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਖਿਲਾਫ ਮਾਮਲੇ ਨੂੰ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਨੇਤਾ ਸੀਤਾਰਾਮ ਯੇਚੁਰੀ ਦੇ ਖਿਲਾਫ ਦਰਜ ਮਾਮਲੇ ਨਾਲ ਨਹੀਂ ਜੋੜਿਆ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਕਥਿਤ ਬਿਆਨ ਵੱਖ-ਵੱਖ ਮੌਕਿਆਂ ’ਤੇ ਦਿੱਤੇ ਸਨ ਅਤੇ ਉਹ ਵੱਖ-ਵੱਖ ਜਾਂ ਕਿਹਾ ਜਾਵੇ ਤਾਂ ਉਲਟ ਵਿਚਾਰਧਾਰਾ ਵਾਲੀਆਂ 2 ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਹਨ। ਜਸਟਿਸ ਐੱਸ. ਵੀ. ਕੋਤਵਾਲ ਨੇ ਪਟੀਸ਼ਨ ’ਤੇ ਸੁਣਵਾਈ ਲਈ 5 ਦਸੰਬਰ ਦੀ ਤਰੀਕ ਤੈਅ ਕੀਤੀ ਹੈ।