ਰਾਹੁਲ ਗਾਂਧੀ ਨੇ ਕਾਂਗਰਸੀ ਲੀਡਰਾਂ ਦੇ ਵਰਕਰਾਂ ਨਾਲ ਮਨਾਈ ਹੋਲੀ, ਸਭ ਨੂੰ ਦਿੱਤੀਆਂ ਵਧਾਈਆਂ

Wednesday, Mar 04, 2026 - 04:48 PM (IST)

ਰਾਹੁਲ ਗਾਂਧੀ ਨੇ ਕਾਂਗਰਸੀ ਲੀਡਰਾਂ ਦੇ ਵਰਕਰਾਂ ਨਾਲ ਮਨਾਈ ਹੋਲੀ, ਸਭ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ '24 ਅਕਬਰ ਰੋਡ' ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪਾਰਟੀ ਦਫ਼ਤਰ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਰਾਹੁਲ ਗਾਂਧੀ ਨੂੰ ਰੰਗ ਲਗਾਇਆ ਅਤੇ ਹੋਲੀ ਦੀਆਂ ਵਧਾਈਆਂ ਦਿੱਤੀਆਂ। ਰਾਹੁਲ ਗਾਂਧੀ ਨੇ ਵੀ ਸਾਰਿਆਂ ਨਾਲ ਰੰਗ ਖੇਡ ਕੇ ਖੁਸ਼ੀ ਸਾਂਝੀ ਕੀਤੀ।

रंगों और मोहब्बत के पर्व होली की आप सभी को हार्दिक शुभकामनाएं।

होली के रंग आप सभी के जीवन को नई आशाओं, नए उमंग और अनगिनत खुशियों से भर दे। pic.twitter.com/sp10UNSl7v

— Rahul Gandhi (@RahulGandhi) March 4, 2026

ਰਾਹੁਲ ਗਾਂਧੀ ਨੇ ਨਾ ਸਿਰਫ਼ ਪਾਰਟੀ ਵਰਕਰਾਂ ਸਗੋਂ ਉੱਥੇ ਮੌਜੂਦ ਮੀਡੀਆ ਕਰਮੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੋਲੀ ਦੀ ਵਧਾਈ ਦਿੱਤੀ। ਰਾਹੁਲ ਗਾਂਧੀ ਨੇ 'ਐਕਸ' 'ਤੇ ਹੋਲੀ ਮਨਾਉਣ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਰੰਗਾਂ ਅਤੇ ਮੁਹੱਬਤ ਦੇ ਤਿਉਹਾਰ ਹੋਲੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ। ਹੋਲੀ ਦੇ ਇਹ ਰੰਗ ਤੁਹਾਡੀ ਜ਼ਿੰਦਗੀ ਨੂੰ ਨਵੀਂ ਉਮੀਦ, ਉਮੰਗ ਅਤੇ ਅਣਗਿਣਤ ਖੁਸ਼ੀਆਂ ਨਾਲ ਭਰ ਦੇਣ।"

ਇਹ ਵੀ ਪੜ੍ਹੋ- ਖ਼ਾਮੇਨੇਈ ਦੀ ਮੌਤ 'ਤੇ ਇਰਾਨੀਆਂ 'ਚ ਜਸ਼ਨ ਤੇ ਭਾਰਤੀ ਮੁਸਲਮਾਨਾਂ 'ਚ ਸੋਗ ! ਜਾਣੋ ਕਿਉਂ ਦੁਚਿੱਤੀ 'ਚ ਪਈ ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News