ਰਾਹੁਲ ਦਾ ਤਿੱਖਾ ਸ਼ਬਦੀ ਵਾਰ- ਪਹਿਲਾਂ ਨੋਟਬੰਦੀ, ਫਿਰ GST ਤੇ ਹੁਣ ਕਿਸਾਨਾਂ ਨੂੰ ਖ਼ਤਮ ਕਰਨ ਦਾ ਕਾਨੂੰਨ

Tuesday, Nov 03, 2020 - 06:00 PM (IST)

ਰਾਹੁਲ ਦਾ ਤਿੱਖਾ ਸ਼ਬਦੀ ਵਾਰ- ਪਹਿਲਾਂ ਨੋਟਬੰਦੀ, ਫਿਰ GST ਤੇ ਹੁਣ ਕਿਸਾਨਾਂ ਨੂੰ ਖ਼ਤਮ ਕਰਨ ਦਾ ਕਾਨੂੰਨ

ਕਟਿਹਾਰ (ਭਾਸ਼ਾ)— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਬਿਹਾਰ ਸਰਕਾਰ 'ਤੇ ਕੋਰੋਨਾ ਵਾਇਰਸ, ਬੇਰੁਜ਼ਗਾਰੀ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ 'ਚ ਅਸਫ਼ਲ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਹਾਂ ਨੇ ਬਿਹਾਰ ਨੂੰ ਲੁੱਟਿਆ, ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਸੂਬੇ ਦੀ ਜਨਤਾ ਇਨ੍ਹਾਂ ਨੂੰ ਜਵਾਬ ਦੇਵੇਗੀ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਬਿਹਾਰ ਦੀ ਜਨਤਾ ਨੇ ਦੋਹਾਂ ਨੂੰ ਸੱਤਾ ਤੋਂ ਬਾਹਰ ਕਰਨ ਦਾ ਫ਼ੈਸਲਾ ਕਰ ਲਿਆ ਹੈ ਅਤੇ ਇਸ ਵਾਰ ਸੂਬੇ ਵਿਚ ਮਹਾਗਠਜੋੜ ਦੀ ਸਰਕਾਰ ਬਣੇਗੀ। ਕਟਿਹਾਰ ਵਿਚ ਇਕ ਚੁਣਾਵੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਗਾਂਧੀ ਨੇ ਕੇਂਦਰ ਅਤੇ ਪ੍ਰਦੇਸ਼ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਦੇ ਹੋਏ ਕਿਹਾ ਕਿ ਤਾਲਾਬੰਦੀ ਦੌਰਾਨ ਜਦੋਂ ਲੱਖਾਂ ਮਜ਼ਦੂਰ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਪੈਦਲ ਤੈਅ ਕਰਦੇ ਹੋਏ ਆਪਣੇ ਘਰ ਆ ਰਹੇ ਸਨ, ਤਾਂ ਨਿਤੀਸ਼ ਜੀ ਅਤੇ ਮੋਦੀ ਜੀ ਕਿੱਥੇ ਸਨ? ਉਦੋਂ ਮਦਦ ਨਹੀਂ ਕੀਤੀ ਅਤੇ ਹੁਣ ਵੋਟਾਂ ਮੰਗ ਰਹੇ ਹਨ।

ਇਹ ਵੀ ਪੜ੍ਹੋ: ਅਮਰੀਕੀ ਉੱਪ ਰਾਸ਼ਟਰਪਤੀ ਉਮੀਦਵਾਰ ਕਮਲਾ ਹੈਰਿਸ ਦੇ ਤਾਮਿਲਨਾਡੂ 'ਚ ਲੱਗੇ ਪੋਸਟਰ, ਜਾਣੋ ਕੀ ਹੈ ਰਿਸ਼ਤਾ

ਰਾਹੁਲ ਨੇ ਕਿਹਾ ਕਿ ਕਾਂਗਰਸ ਨੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਬੱਸਾਂ ਦਾ ਇੰਤਜ਼ਾਮ ਕੀਤਾ। ਅਸੀਂ ਸੱਤਾ ਵਿਚ ਨਹੀਂ ਸੀ ਇਸ ਲਈ ਲੱਖਾਂ ਮਜ਼ਦੂਰਾਂ ਦੀ ਮਦਦ ਨਹੀਂ ਕਰ ਸਕੇ ਪਰ ਅਸੀਂ ਆਪਣੀ ਸਮਰੱਥਾ ਮੁਤਾਬਕ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਮਦਦ ਕੀਤੀ। ਕਾਂਗਰਸ ਨੇਤਾ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਅਤੇ ਬਿਹਾਰ ਦੇ ਮੁੱਖ ਮੰਤਰੀ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਦੇ ਵਾਅਦੇ ਨੂੰ ਪੂਰਾ ਕਰਨ 'ਚ ਅਸਫ਼ਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੱਥੇ ਆਏ ਨੌਜਵਾਨਾਂ ਤੋਂ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਕਿਸਾਨ ਹਾਲ ਹੀ 'ਚ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਤੋਂ ਖ਼ਫਾ ਹਨ। ਰਾਹੁਲ ਨੇ ਕਿਹਾ ਕਿ ਪਹਿਲਾਂ ਨੋਟਬੰਦੀ, ਫਿਰ ਵਸਤੂ ਅਤੇ ਸੇਵਾਵਾਂ ਟੈਕਸ (ਜੀ. ਐੱਸ. ਟੀ.) ਅਤੇ ਹੁਣ ਕਿਸਾਨਾਂ ਨੂੰ ਖ਼ਤਮ ਕਰਨ ਦਾ ਕਾਨੂੰਨ ਬਣਾਇਆ ਹੈ। ਇਸ ਲਈ ਇਸ ਦੁਸਹਿਰੇ 'ਚ ਪੰਜਾਬ ਵਿਚ ਕਿਸਾਨਾਂ ਨੇ ਨਰਿੰਦਰ ਮੋਦੀ, ਅੰਬਾਨੀ, ਅਡਾਨੀ (ਉਦਯੋਗਪਤੀ) ਦੇ ਪੁਤਲੇ ਸਾੜੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਸੱਚਾਈ ਪੰਜਾਬ 'ਚ ਅਤੇ ਬਿਹਾਰ ਵਿਚ ਵੀ ਸਾਹਮਣੇ ਆ ਗਈ ਹੈ।

ਇਹ ਵੀ ਪੜ੍ਹੋ: US 'ਚ ਭਾਰਤੀ ਸ਼ਖਸ ਦਾ ਕਤਲ, ਬੇਸੁੱਧ ਪਤਨੀ ਬੋਲੀ- 'ਪਤੀ ਦਾ ਆਖ਼ਰੀ ਵਾਰ ਮੂੰਹ ਵਿਖਾ ਦਿਓ'


author

Tanu

Content Editor

Related News