ਭਾਰਤ ਨੂੰ ਭਾਜਪਾ ਦੇ ''ਸਿਸਟਮ'' ਦਾ ਸ਼ਿਕਾਰ ਨਾ ਬਣਾਇਆ ਜਾਵੇ : ਰਾਹੁਲ ਗਾਂਧੀ

Monday, Apr 26, 2021 - 01:10 PM (IST)

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਕੋਰੋਨਾ ਵਾਇਰਸ ਵਿਰੁੱਧ ਮੁਫ਼ਤ ਟੀਕਾਕਰਨ ਦੀ ਪੈਰਵੀ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਭਾਰਤ ਨੂੰ ਭਾਜਪਾ ਦੇ ਸਿਸਟਮ ਦਾ ਸ਼ਿਕਾਰ ਨਾ ਬਣਾਇਆ ਜਾਵੇ। ਉਨ੍ਹਾਂ ਨੇ ਟਵੀਟ ਕੀਤਾ,''ਚਰਚਾ ਬਹੁਤ ਹੋ ਚੁਕੀ ਹੈ। ਦੇਸ਼ਵਾਸੀਆਂ ਨੂੰ ਵੈਕਸੀਨ ਮੁਫ਼ਤ ਮਿਲਣੀ ਚਾਹੀਦੀ ਹੈ- ਗੱਲ ਖ਼ਤਮ। ਨਾ ਬਣਾਓ ਭਾਰਤ ਨੂੰ ਭਾਜਪਾ ਸਿਸਟਮ ਦਾ ਸ਼ਿਕਾਰ।''

PunjabKesariਰਾਹੁਲ ਗਾਂਧੀ ਅਤੇ ਕਾਂਗਰਸ ਪਿਛਲੇ ਕਈ ਹਫ਼ਤਿਆਂ ਤੋਂ ਇਹ ਮੰਗ ਕਰ ਰਹੇ ਹਨ ਕਿ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਟੀਕਾ ਉਪਲੱਬਧ ਕਰਵਾਇਆ ਜਾਵੇ। ਦੱਸਣਯੋਗ ਹੈ ਕਿ ਸੀਰਮ ਇੰਸਟੀਚਿਊਟ ਆਫ਼ ਇੰਡੀਆ ਵਲੋਂ ਬਣਿਆ ਕੋਵਿਸ਼ੀਲਡ ਟੀਕਾ ਸੂਬਾ ਸਰਕਾਰਾਂ ਨੂੰ 400 ਰੁਪਏ ਪ੍ਰਤੀ ਖੁਰਾਕ ਅਤੇ ਨਿੱਜੀ ਹਸਪਤਾਲਾਂ ਨੂੰ 600 ਰੁਪਏ 'ਚ ਮਿਲੇਗਾ। ਦੂਜੇ ਪਾਸੇ, ਭਾਰਤ ਬਾਇਓਟੇਕ ਦਾ ਟੀਕਾ ਕੋਵੈਕਸੀਨ ਟੀਕਾ ਪ੍ਰਤੀ ਖੁਰਾਕ ਸੂਬਿਆਂ ਨੂੰ 600 ਰੁਪਏ ਅਤੇ ਨਿੱਜੀ ਹਸਪਤਾਲਾਂ ਨੂੰ 1200 ਰੁਪਏ 'ਚ ਮਿਲੇਗਾ। ਵੈਸੇ, ਕਈ ਸੂਬਾ ਸਰਕਾਰਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਇੱਥੇ ਲੋਕਾਂ ਨੂੰ ਮੁਫ਼ਤ 'ਚ ਟੀਕਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਐਲਾਨ, ਦਿੱਲੀ 'ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਲੱਗੇਗਾ ਕੋਰੋਨਾ ਟੀਕਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News