ਉਦਯੋਗਪਤੀਆਂ ਦੇ ਫ਼ਾਇਦੇ ਲਈ ਕਿਸਾਨਾਂ ਦਾ ਭਵਿੱਖ ਖੋਹਣਾ ਚਾਹੁੰਦੀ ਹੈ ਸਰਕਾਰ : ਰਾਹੁਲ ਗਾਂਧੀ

03/21/2021 5:00:22 PM

ਰਾਏਪੁਰ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਤੇਜ਼ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਸਰਕਾਰ ਦੇਸ਼ ਦੇ ਕੁਝ ਉਦਯੋਗਪਤੀਆਂ ਦੇ ਫਾਇਦੇ ਲਈ ਕਿਸਾਨਾਂ ਦੀ ਆਮਦਨ ਅਤੇ ਭਵਿੱਖ ਖੋਹਣਾ ਚਾਹੁੰਦੀ ਹੈ। ਗਾਂਧੀ ਰਿਕਾਰਡ ਕੀਤੇ ਗਏ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ 'ਚ ਸੂਬੇ ਦੀਆਂ 2 ਯੋਜਨਾਵਾਂ ਦੇ ਅਧੀਨ ਕਿਸਾਨਾਂ ਅਤੇ ਪਸ਼ੂਪਾਲਕਾਂ ਨੂੰ ਨਕਦ ਦੀ ਵੰਡ ਕੀਤੀ ਗਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ,''ਅਸੀਂ ਕਿਸਾਨਾਂ ਨੂੰ ਜੋ ਵਾਅਦਾ ਕੀਤਾ ਸੀ, ਉਹ ਅੱਜ ਪੂਰਾ ਕੀਤਾ। ਤੁਸੀਂ ਜਾਣਦੇ ਹੋ, ਭਾਰਤ ਸਰਕਾਰ ਕਿਸੇ ਹੋਰ ਰਸਤੇ 'ਤੇ ਚੱਲ ਰਹੀ ਹੈ। ਉਹ ਕਿਸਾਨਾਂ ਵਿਰੁੱਧ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਆਈ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਅਤੇ ਭਵਿੱਖ ਖੋਹਣਾ ਚਾਹੁੰਦੀ ਹੈ ਅਤੇ ਇਸ ਨੂੰ 2-3 ਵੱਡੇ ਉਦਯੋਗਪਤੀਆਂ ਨੂੰ ਦੇਣਾ ਚਾਹੁੰਦੀ ਹੈ।''

ਇਹ ਵੀ ਪੜ੍ਹੋ : 56 ਛੱਡੋ, ਅਸੀਂ 1 ਇੰਚ ਵੀ ਪਿੱਛੇ ਨਹੀਂ ਹਟਾਂਗੇ, ਰਾਹੁਲ ਬੋਲੇ- ਖੇਤੀਬਾੜੀ ਕਾਨੂੰਨ ਤਾਂ ਵਾਪਸ ਲੈਣੇ ਪੈਣਗੇ

ਛੱਤੀਸਗੜ੍ਹ ਦੀ ਭੂਪੇਸ਼ ਬਘੇਲ ਦੀ ਸਰਕਾਰ ਦੀ ਸ਼ਲਾਘਾ ਕਰਦੇ ਹੋਏਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਛੱਤੀਸਗੜ੍ਹ ਅਤੇ ਹੋਰ ਸੂਬਿਆਂ 'ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ ਅਤੇ ਬੀਬੀਆਂ ਦੀ ਮਦਦ ਕਰਨ ਦੇ ਮਾਰਗ 'ਤੇ ਚੱਲ ਰਹੀ ਹੈ। ਨੋਟਬੰਦੀ ਅਤੇ ਜੀ.ਐੱਸ.ਟੀ. ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਨੇ ਕਿਹਾ,''ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਨੋਟਬੰਦੀ ਅਤੇ ਜੀ.ਐੱਸ.ਟੀ. ਲਾਗੂ ਕੀਤਾ ਅਤੇ ਅੱਜ ਤੁਸੀਂ ਦੇਖ ਸਕਦੇ ਹੋ ਕਿ ਭਾਰਤ ਰੁਜ਼ਗਾਰ ਪੈਦਾ ਕਰਨ 'ਚ ਅਸਫ਼ਲ ਹੋ ਗਿਆ ਹੈ।'' ਉਨ੍ਹਾਂ ਕਿਹਾ ਕਿ ਇਸ ਦੇ ਉਲਟ, ਛੱਤੀਸਗੜ੍ਹ ਸਰਕਾਰ ਨੇ ਕਿਸਾਨਾਂ ਦੀ ਮਦਦ ਕੀਤੀ ਅਤੇ ਪੇਂਡੂ ਅਰਥ ਵਿਵਸਥਾ ਨੂੰ ਮਜ਼ਬੂਤ ਕੀਤਾ। ਕਾਂਗਰਸ ਨੇ ਕਿਹਾ,''ਅਸੀਂ ਪਿੰਡ ਦੀ ਅਰਥ ਵਿਵਸਥਾ 'ਚ ਪੈਸਾ ਲਗਾਇਆ ਅਤੇ ਛੱਤੀਸਗੜ੍ਹ (ਕੋਰੋਨਾ ਵਾਇਰਸ ਆਫ਼ਤ ਦੌਰਾਨ) ਕਿਸੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰ ਰਿਹਾ ਹੈ, ਜਿਨ੍ਹਾਂ ਦਾ ਸਾਹਮਣਾ ਹੋਰ ਸੂਬੇ ਕਰ ਰਹੇ ਹਨ।''

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਗੁਹਾਟੀ ਏਅਰਪੋਰਟ ਹੁਣ ਅਡਾਨੀ ਨੂੰ ਦੇ ਦਿੱਤਾ ਹੈ : ਰਾਹੁਲ ਗਾਂਧੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News