ਰਾਹੁਲ ਜਾਣਬੁੱਝ ਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਵੀਸ਼ੰਕਰ

Friday, Sep 19, 2025 - 11:33 PM (IST)

ਰਾਹੁਲ ਜਾਣਬੁੱਝ ਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਵੀਸ਼ੰਕਰ

ਪਟਨਾ- ਭਾਜਪਾ ਦੇ ਸੀਨੀਅਰ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਚੋਣ ਕਮਿਸ਼ਨ ’ਤੇ ‘ਵੋਟ ਚੋਰੀ’ ਦੇ ਦੋਸ਼ ਲਗਾਉਣ ਲਈ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਗਾਇਆ ਕਿ ਗਾਂਧੀ ‘ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਦੇਸ਼ ਵਿਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।’ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।


author

Rakesh

Content Editor

Related News