ਪੁੰਛ ਪਹੁੰਚੇ ਰਾਹੁਲ ਗਾਂਧੀ, ਪਾਕਿਸਤਾਨੀ ਗੋਲੀਬਾਰੀ ਦੇ ਸ਼ਿਕਾਰ ਹੋਏ ਪੀੜਤਾਂ ਨਾਲ ਕਰਨਗੇ ਮੁਲਾਕਾਤ
Saturday, May 24, 2025 - 10:59 AM (IST)

ਪੁੰਛ- ਕਾਂਗਰਸ ਨੇਤਾ ਰਾਹੁਲ ਗਾਂਧੀ ਜੰਮੂ ਕਸ਼ਮੀਰ ਦੇ ਪੁੰਛ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਪਾਕਿਸਤਾਨੀ ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। 22 ਅਪ੍ਰੈਲ ਨੂੰ ਹੋਏ ਪਹਿਗਾਮ ਅੱਤਵਾਦੀ ਹਮਲੇ ਦੇ ਬਾਅਦ ਤੋਂ ਇਹ ਰਾਹੁਲ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ 25 ਅਪ੍ਰੈਲ ਨੂੰ ਸ਼੍ਰੀਨਗਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮੁੱਖ ਮੰਤਰੀ ਉਮਰ ਅਬਦੁੱਲਾ, ਉੱਪ ਰਾਜਪਾਲ ਮਨੋਜ ਸਿਨਹਾ ਅਤੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਸੀ। ਪਹਿਲਗਾਮ ਦੇ ਬੈਸਰਨ ਘਾਟੀ 'ਚ 22 ਅਪ੍ਰੈਲ ਦੁਪਹਿਰ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਫਾਇਰਿੰਗ ਕੀਤੀ ਸੀ। ਹਮਲੇ 'ਚ 26 ਸੈਲਾਨੀ ਮਾਰੇ ਗਏ ਸਨ ਅਤੇ 10 ਤੋਂ ਵੱਧ ਜ਼ਖ਼ਮੀ ਹੋਏ ਸਨ।
ਇਸ ਤੋਂ ਬਾਅਦ ਭਾਰਤੀ ਫ਼ੌਜ ਨੇ 6-7 ਮਈ ਦੀ ਦਰਮਿਆਨੀ ਰਾਤ ਕਾਰਵਾਈ ਕਰਦੇ ਹੋਏ 'ਆਪਰੇਸ਼ਨ ਸਿੰਦੂਰ' ਚਲਾਇਆ। ਇਸ 'ਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ (ਪੀਓਕੇ) 'ਚ 9 ਅੱਤਵਾਦੀ ਟਿਕਾਣਿਆਂ 'ਤੇ ਏਅਰ ਸਟ੍ਰਾਈਕ ਕੀਤੀ ਗਈ ਸੀ, ਜਿਸ 'ਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹੀਦੀਨ ਨਾਲ ਜੁੜੇ 100 ਅੱਤਵਾਦੀ ਮਾਰੇ ਗਏ ਸਨ। ਪਾਕਿਸਤਾਨ ਦੀ ਗੋਲੀਬਾਰੀ, ਮਿਜ਼ਾਈਲਾਂ ਅਤੇ ਡਰੋਨ ਹਮਲਿਆਂ 'ਚ 27 ਲੋਕਾਂ ਦੀ ਮੌਤ ਹੋ ਗਈ ਸੀ ਅਤੇ 70 ਤੋਂ ਵੱਧ ਜ਼ਖ਼ਮੀ ਹੋ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e