ਜੱਜ ਦੇ ਛੁੱਟੀ ''ਤੇ ਰਹਿਣ ਕਾਰਨ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ''ਚ ਸੁਣਵਾਈ ਟਲੀ
Tuesday, Nov 05, 2024 - 03:52 PM (IST)
ਸੁਲਤਾਨਪੁਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਮੰਗਲਵਾਰ ਨੂੰ ਸੁਣਵਾਈ ਇੱਥੇ ਦੀ ਵਿਸ਼ੇਸ਼ ਅਦਾਲਤ ਦੇ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਟਲ ਗਈ। ਕੋਤਵਾਲੀ ਦੇਹਾਤ ਦੇ ਹਨੂੰਮਾਨਗੰਜ ਵਾਸੀ ਅਤੇ ਭਾਜਪਾ ਆਗੂ ਵਿਜੇ ਮਿਸ਼ਰਾ ਨੇ 2018 'ਚ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ 'ਚ ਦਰਜ ਕਰਵਾਇਆ ਸੀ।
ਵਿਜੇ ਮਿਸ਼ਰਾ ਦੇ ਐਡਵੋਕੇਟ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਇਸ ਮਾਮਲੇ 'ਚ ਹੁਣ 23 ਨਵੰਬਰ ਨੂੰ ਸੁਣਵਾਈ ਹੋਵੇਗੀ। ਵਿਜੇ ਮਿਸ਼ਰਾ ਨੇ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕਰਵਾਉਂਦੇ ਹੋਏ ਦੋਸ਼ ਲਗਾਇਆ ਸੀ ਕਿ ਕਰਨਾਟਕ ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਅਪਮਾਨਜਨਕ ਟਿੱਪਣੀ ਨਾਲ ਉਨ੍ਹਾਂ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ। ਅਦਾਲਤ ਨੇ ਫਰਵਰੀ 2024 'ਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ 26 ਜੁਲਾਈ ਨੂੰ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8