ਰਾਹੁਲ ਗਾਂਧੀ ਵਿਰੁੱਧ ਮਤਾ ਨਹੀਂ ਲਿਆਏਗੀ ਸਰਕਾਰ : ਕਿਰਨ ਰਿਜਿਜੂ

Saturday, Feb 14, 2026 - 07:53 AM (IST)

ਰਾਹੁਲ ਗਾਂਧੀ ਵਿਰੁੱਧ ਮਤਾ ਨਹੀਂ ਲਿਆਏਗੀ ਸਰਕਾਰ : ਕਿਰਨ ਰਿਜਿਜੂ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਮਤਾ ਪੇਸ਼ ਕਰਨ ਦੀ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਕ ਭਾਜਪਾ ਸੰਸਦ ਮੈਂਬਰ ਨੇ ਇਸੇ ਮੁੱਦੇ ’ਤੇ ਕਾਂਗਰਸ ਨੇਤਾ ਵਿਰੁੱਧ ਵਿਸ਼ੇਸ਼ ਮਤਾ ਪੇਸ਼ ਕਰਨ ਦਾ ਨੋਟਿਸ ਦਿੱਤਾ ਹੈ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਸ਼ੁੱਕਰਵਾਰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਰਿਜਿਜੂ ਨੇ ਕਿਹਾ ਕਿ ਲੋਕ ਸਭਾ ਦੇ ਸਪੀਕਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਕਿ ਕੀ ਇਸ ਮਾਮਲੇ ਨੂੰ ਹਾਊਸ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੇ ਨੈਤਿਕਤਾ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਜਾਂ ਸਿੱਧਾ ਲੋਕ ਸਭਾ ’ਚ ਲਿਆਂਦਾ ਜਾਣਾ ਚਾਹੀਦਾ ਹੈ? ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਉਂਕਿ ਇਕ ਮੈਂਬਰ ਪਹਿਲਾਂ ਹੀ ਨਿੱਜੀ ਮਤੇ ਲਈ ਨੋਟਿਸ ਦੇ ਚੁੱਕਾ ਹੈ, ਇਸ ਲਈ ਸਰਕਾਰ ਆਪਣਾ ਮਤਾ ਪੇਸ਼ ਕਰਨ ਤੋਂ ਗੁਰੇਜ਼ ਕਰੇਗੀ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਵੀਰਵਾਰ ਕਿਹਾ ਸੀ ਕਿ ਉਨ੍ਹਾਂ ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਮਤਾ ਪੇਸ਼ ਕਰਨ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੀ ਮੈਂਬਰੀ ਰੱਦ ਕਰਨ ਤੇ ਉਨ੍ਹਾਂ ’ਤੇ ਸਾਰੀ ਉਮਰ ਚੋਣ ਲੜਨ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ ਸਸਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News