ਵਕੀਲਾਂ ਦੀ ਹੜਤਾਲ ਕਾਰਨ ਰਾਹੁਲ ਗਾਂਧੀ ਦੇ ਮਾਮਲੇ ਦੀ ਸੁਣਵਾਈ ਟਲੀ, ਜਾਣੋ ਕੀ ਹੈ ਮਾਮਲਾ
Wednesday, Jan 22, 2025 - 01:36 PM (IST)
ਸੁਲਤਾਨਪੁਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਵਕੀਲਾਂ ਦੀ ਹੜਤਾਲ ਕਾਰਨ ਮੁੜ ਮੁਲਤਵੀ ਕਰ ਦਿੱਤੀ ਗਈ ਹੈ। ਮੁੱਦਈ ਵਿਜੇ ਮਿਸ਼ਰਾ ਦੀ ਨੁਮਾਇੰਦਗੀ ਕਰ ਰਹੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਾਰਨ, ਸੰਸਦ ਮੈਂਬਰ-ਵਿਧਾਇਕ ਸਪੈਸ਼ਲ ਕੋਰਟ ਦੇ ਮੈਜਿਸਟ੍ਰੇਟ ਸ਼ੁਭਮ ਵਰਮਾ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਜਨਵਰੀ ਦੀ ਤਾਰੀਖ਼ ਤੈਅ ਕੀਤੀ ਹੈ।
ਕੋਤਵਾਲੀ ਦੇਹਾਤ ਦੇ ਹਨੂੰਮਾਨਗੰਜ ਵਾਸੀ ਅਤੇ ਭਾਜਪਾ ਆਗੂ ਵਿਜੇ ਮਿਸ਼ਰਾ ਨੇ 2018 'ਚ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਐੱਮਪੀ-ਐੱਮਐੱਲਏ ਅਦਾਲਤ 'ਚ ਦਰਜ ਕਰਵਾਇਆ ਸੀ। ਮਿਸ਼ਰਾ ਨੇ ਆਪਣੀ ਪਟੀਸ਼ਨ 'ਚ ਦੋਸ਼ ਲਗਾਇਆ ਸੀ ਕਿ ਕਰਨਾਟਕ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਅਦਾਲਤ 'ਚ 5 ਸਾਲ ਲੰਬੀ ਪ੍ਰਕਿਰਿਆ ਚੱਲੀ ਪਰ ਰਾਹੁਲ ਗਾਂਧੀ ਹਾਜ਼ਰ ਨਹੀਂ ਹੋਏ ਤਾਂ ਦਸੰਬਰ 2023 'ਚ ਸਾਬਕਾ ਜੱਜ ਨੇ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ ਤਲਬ ਕੀਤਾ ਸੀ। ਉਦੋਂ ਫਰਵਰੀ 2024 'ਚ ਰਾਹੁਲ ਗਾਂਧੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8