ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ

12/17/2020 6:26:51 PM

ਨਵੀਂ ਦਿੱਲੀ-  ਕਾਂਗਰਸ ਦੇ ਸਾਬਕਾ ਪ੍ਰਧਾਨਰਾਹੁਲ ਗਾਂਧੀ ਨੇ ਵੀਰਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਰੱਖਿਆ ਮਾਮਲਿਆਂ ਦੀ ਸੰਸਦੀ ਕਮੇਟੀ ਦੀ ਬੈਠਕ 'ਚ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਨੇ ਬੁੱਧਵਾਰ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ਤੋਂ ਉਨ੍ਹਾਂ ਦੇ ਅਤੇ ਕੁਝ ਹੋਰ ਕਾਂਗਰਸ ਦੇ ਮੈਂਬਰਾਂ ਦੇ ਬਾਈਕਾਟ ਦੇ ਸੰਦਰਭ 'ਚ ਬਿਰਲਾ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਕਾਂਗਰਸ ਨੇਤਾ ਨੇ ਅਪੀਲ ਕੀਤੀ ਕਿ ਲੋਕ ਸਭਾ ਸਪੀਕਰ ਇਸ ਮਾਮਲੇ 'ਚ ਦਖ਼ਲ ਦੇਣ ਅਤੇ ਸੰਸਦੀ ਕਮੇਟੀ ਦੀਆਂ ਬੈਠਕਾਂ 'ਚ ਚੁਣੇ ਸੰਸਦ ਮੈਂਬਰਾਂ ਦੇ ਖੁੱਲ੍ਹ ਕੇ ਆਪਣੀ ਗੱਲ ਰੱਖਣ ਦੇ ਅਧਿਕਾਰ ਨੂੰ ਯਕੀਨੀ ਕਰੇ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ

ਸੂਤਰਾਂ ਅਨੁਸਾਰ ਰਾਹੁਲ ਨੇ ਦੋਸ਼ ਲਗਾਇਆ ਕਿ ਰੱਖਿਆ ਮਾਮਲਿਆਂ ਦੀ ਕਮੇਟੀ ਦੀ ਬੈਠਕ ਦੌਰਾਨ ਉਨ੍ਹਾਂ ਨੂੰ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ, ਜਦੋਂ ਕਿ ਉਹ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਵਿਸ਼ਿਆਂ ਨੂੰ ਰੱਖਣਾ ਚਾਹੁੰਦੇ ਸਨ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੁਝ ਹੋਰ ਮੈਂਬਰਾਂ ਨੇ ਰੱਖਿਆ ਮਾਮਲਿਆਂ ਦੀ ਸੰਸਦੀ ਕਮੇਟੀ ਦੀ ਬੈਠਕ ਤੋਂ ਬੁੱਧਵਾਰ ਨੂੰ ਇਹ ਦੋਸ਼ ਲਗਾਉਂਦੇ ਹੋਏ ਬਾਈਕਾਟ ਕੀਤਾ ਕਿ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਮੁੱਦੇ ਦੀ ਬਜਾਏ ਹਥਿਆਰਬੰਦ ਫ਼ੋਰਸਾਂ ਦੀ ਵਰਦੀ ਦੇ ਰੰਗ 'ਤੇ ਚਰਚਾ ਕਰਨ 'ਚ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਕਮੇਟੀ ਦੇ ਸਾਹਮਣੇ ਲੱਦਾਖ 'ਚ ਚੀਨ ਦੇ ਹਮਲੇ ਅਤੇ ਫ਼ੌਜੀਆਂ ਨੂੰ ਬਿਹਤਰ ਉਪਕਰਣ ਉਪਲੱਬਧ ਕਰਵਾਉਣ ਨਾਲ ਜੁੜੇ ਮੁੱਦੇ ਚੁੱਕਣੇ ਚਾਹੁੰਦੇ ਸਨ ਪਰ ਕਮੇਟੀ ਦੇ ਪ੍ਰਧਾਨ ਜੁਐੱਲ ਉਰਾਂਵ (ਭਾਜਪਾ) ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਬੋਲਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਾਹੁਲ ਨੇ ਬੈਠਕ ਤੋਂ ਜਾਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
 

DIsha

This news is Content Editor DIsha