ਕਾਂਗਰਸ ਹਰ ਫ਼ਸਲ ''ਤੇ ਦੇਵੇਗੀ MSP ਦੀ ਕਾਨੂੰਨੀ ਗਾਰੰਟੀ, ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ

Tuesday, Feb 13, 2024 - 07:04 PM (IST)

ਕਾਂਗਰਸ ਹਰ ਫ਼ਸਲ ''ਤੇ ਦੇਵੇਗੀ MSP ਦੀ ਕਾਨੂੰਨੀ ਗਾਰੰਟੀ, ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ

ਨਵੀਂ ਦਿੱਲੀ- ਦੇਸ਼ ਦਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਸੜਕਾਂ 'ਤੇ ਉਤਰ ਆਇਆ ਹੈ। ਕੇਂਦਰੀ ਮੰਤਰੀਆਂ ਨਾਲ ਬੈਠਕ ਬੇਸਿੱਟਾ ਨਿਕਲਣ ਤੋਂ ਬਾਅਦ ਪੰਜਾਬ ਤੋਂ ਹਜ਼ਾਰਾਂ ਕਿਸਾਨ ਮੰਗਲਵਾਰ ਨੂੰ ਟ੍ਰੈਕਟਰ-ਟਰਾਲੀਆਂ 'ਤੇ 'ਦਿੱਲੀ ਕੂਚ' ਲਈ ਰਵਾਨਾ ਹੋਏ। ਵਿਰੋਧ 'ਚ ਸ਼ਾਮਲ ਨੌਜਵਾਨਾਂ ਦੇ ਇਕ ਸਮੂਹ ਨੇ ਸ਼ੰਭੂ ਬਾਰਡਰ 'ਤੇ ਲਗਾਏ ਗਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਿਸਤੋਂ ਬਾਅਦ ਭੀੜ ਨੂੰ ਭਜਾਉਣ ਲਈ ਹਰਿਆਣਾ ਪੁਲਸ ਨੇ ਹੰਝੂ ਗੈਸ ਦੇ ਗੋਲੇ ਸੁੱਟੇ। ਇਸ ਵਿਚਕਾਰ ਕਾਂਗਰਸ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਾਂਗਰਸ ਨੇ ਹਰ ਕਿਸਾਨ ਨੂੰ ਫ਼ਸਲ 'ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਹੈ।

PunjabKesari

ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦੇ ਹੋਏ ਕਿਹਾ ਕਿ ਕਿਸਾਨ ਭਰਾਵੋ ਅੱਜ ਇਤਿਹਾਸਿਕ ਦਿਨ ਹੈ! ਕਾਂਗਰਸ ਨੇ ਹਰ ਕਿਸਾਨ ਨੂੰ ਫ਼ਸਲ 'ਤੇ ਸਵਾਮੀਨਾਥਨ ਕਮਿਸ਼ਨ ਦੇ ਅਨੁਸਾਰ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਹੈ। ਇਹ ਕਦਮ 15 ਕਰੋੜ ਕਿਸਾਨ ਪਰਿਵਾਰਾਂ ਦੀ ਖੁਸ਼ਹਾਲੀ ਯਕੀਨੀ ਕਰਕੇ ਉਨ੍ਹਾਂ ਦੀ ਜੀਵਨ ਬਦਲ ਦੇਵੇਗਾ। ਨਿਆਂ ਯਾਤਰਾ ਦੌਰਾਨ ਇਹ ਕਾਂਗਰਸ ਦੀ ਪਹਿਲੀ ਗਾਰੰਟੀ ਹੈ। ਛੱਤੀਸਗੜ੍ਹ ਦੇ ਅੰਬੀਕਾਪੁਰ 'ਚ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਉਹ ਕੀ ਕਰ ਰਹੇ ਹਨ? ਉਹ ਸਿਰਫ਼ ਆਪਣੀ ਮਿਹਨਤ ਦਾ ਫ਼ਲ ਮੰਗ ਰਹੇ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਪਰ ਉਹ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਪਰ ਉਹ ਐੱਮ.ਐੱਸ. ਸਵਾਮੀਨਾਥਨ ਦੇ ਕਹਿਣੇ ਨੂੰ ਲਾਗੂ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਿਹਾ ਹੈ ਕਿ ਕਿਸਾਨਾਂ ਨੂੰ ਅਸਲ ਵਿਚ ਐਮ.ਐੱਸ.ਪੀ. ਦਾ ਕਾਨੂੰਨੀ ਹੱਕ ਮਿਲਣਾ ਚਾਹੀਦਾ ਹੈ ਪਰ ਭਾਜਪਾ ਸਰਕਾਰ ਅਜਿਹਾ ਨਹੀਂ ਕਰ ਰਹੀ। ਰਾਹੁਲ ਨੇ ਕਿਹਾ ਕਿ ਜਦੋਂ 'ਇੰਡੀਆ' ਸਰਕਾਰ ਸੱਤਾ ਵਿਚ ਆਵੇਗੀ, ਅਸੀਂ ਭਾਰਤ ਦੇ ਕਿਸਾਨਾਂ ਨੂੰ ਐੱਮ.ਐੱਸ.ਪੀ. ਦੀ ਗਾਰੰਟੀ (ਇੱਕ ਕਾਨੂੰਨ) ਦੇਵਾਂਗੇ। ਸਵਾਮੀਨਾਥਨ ਰਿਪੋਰਟ ਵਿਚ ਜੋ ਜ਼ਿਕਰ ਕੀਤਾ ਗਿਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।


author

Rakesh

Content Editor

Related News