ਰਾਹੁਲ ਗਾਂਧੀ ਬਣੇ 'ਕੂਲੀ', ਸਿਰ 'ਤੇ ਚੁੱਕਿਆ ਯਾਤਰੀਆਂ ਦਾ ਸਾਮਾਨ

Thursday, Sep 21, 2023 - 11:58 AM (IST)

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਸਥਿਤ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਕੂਲੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯਾਤਰੀਆਂ ਦਾ ਸਾਮਾਨ ਵੀ ਸਿਰ 'ਤੇ ਚੁੱਕਿਆ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਾਂਗਰਸ ਪਾਰਟੀ ਨੇ 'ਐਕਸ' (ਟਵਿੱਟਰ) 'ਤੇ ਰਾਹੁਲ ਗਾਂਧੀ ਅਤੇ ਕੂਲੀਆਂ ਦੀ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਾਰਟੀ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ਜਨਨਾਇਕ ਰਾਹੁਲ ਗਾਂਧੀ ਜੀ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਕੂਲੀ ਸਾਥੀਆਂ ਨੂੰ ਮਿਲੇ। ਲਾਲ ਰੰਗ ਦੀ ਕੂਲੀ ਦੀ ਵਰਦੀ ਵਿਚ ਰਾਹੁਲ ਗਾਂਧੀ ਰੇਲਵੇ ਸਟੇਸ਼ਨ 'ਤੇ ਦਿਸੇ।

ਇਹ ਵੀ ਪੜ੍ਹੋ-  ਮਹਿਲਾ ਰਾਖਵਾਂਕਰਨ ਬਿੱਲ 'ਤੇ ਹਰਸਿਮਰਤ ਬਾਦਲ ਦੀ ਤਲਖ਼ ਟਿੱਪਣੀ, ਚੁੱਕੇ ਵੱਡੇ ਸਵਾਲ 

PunjabKesari

ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦਿੱਲੀ ਦੇ ਆਨੰਦ ਵਿਹਾਰ ਟਰਮੀਨਲ 'ਤੇ ਉੱਥੇ ਕੰਮ ਕਰਨ ਵਾਲੀ ਕੂਲੀ ਭਰਾਵਾਂ ਨਾਲ ਮੁਲਾਕਾਤ ਕੀਤੀ। ਕਾਫੀ ਸਮੇਂ ਤੋਂ ਮੇਰੇ ਮਨ 'ਚ ਵੀ ਇੱਛਾ ਸੀ ਅਤੇ ਉਨ੍ਹਾਂ ਨੇ ਵੀ ਬਹੁਤ ਪਿਆਰ ਨਾਲ ਬੁਲਾਇਆ ਸੀ। ਭਾਰਤ ਦੇ ਮਿਹਨਤੀ ਭਰਾਵਾਂ ਦੀ ਇੱਛਾ ਤਾਂ ਹਰ ਹਾਲ ਵਿਚ ਪੂਰੀ ਹੋਣੀ ਚਾਹੀਦੀ ਹੀ ਸੀ। ਮੁਲਾਕਾਤ ਦੌਰਾਨ ਰਾਹੁਲ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਉਸ ਦੇ ਹੱਲ ਲਈ ਉਨ੍ਹਾਂ ਦੀ ਰਾਏ ਸੀ। ਕੂਲੀਆਂ ਨੇ ਪਿਛਲੇ ਮਹੀਨੇ ਕਾਂਗਰਸ ਨੇਤਾ ਰਾਹੁਲ ਨੂੰ ਮਿਲਣ ਦੀ ਇੱਛਾ ਜਤਾਈ ਸੀ। 

ਇਹ ਵੀ ਪੜ੍ਹੋ- ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

PunjabKesari

ਰਾਹੁਲ ਗਾਂਧੀ ਨਾਲ ਮੁਲਾਕਾਤ ਦੇ ਸਮੇਂ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਮੌਜੂਦ ਇਕ ਸ਼ਖ਼ਸ ਨੇ ਕਿਹਾ ਕਿ ਬਹੁਤ ਖੁਸ਼ੀ ਹੋਈ ਕਿ ਰਾਹੁਲ ਗਾਂਧੀ ਨੇ ਆਨੰਦ ਵਿਹਾਰ 'ਚ ਕੂਲੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਸਾਡੇ ਮੁੱਦਿਆਂ ਨੂੰ ਸਰਕਾਰ ਦੇ ਸਾਹਮਣੇ ਰੱਖਣਗੇ। ਸ਼ਖ਼ਸ ਨੇ ਦੱਸਿਆ ਕਿ ਰਾਹੁਲ ਨੇ ਸਾਡੀਆਂ ਗੱਲਾਂ ਸਰਕਾਰ ਦੇ ਸਾਹਮਣੇ ਰੱਖਣ ਦਾ ਭਰੋਸਾ ਦਿੱਤਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕਰਨ ਦੀ ਗੱਲ ਆਖੀ ਹੈ।

ਇਹ ਵੀ ਪੜ੍ਹੋ-  ਜਾਣੋ ਕੀ ਹੈ ਮਹਿਲਾ ਰਾਖਵਾਂਕਰਨ ਬਿੱਲ, ਪੜ੍ਹੋ ਇਸ ਨਾਲ ਜੁੜੇ ਅਹਿਮ ਸਵਾਲਾਂ ਦੇ ਜਵਾਬ

PunjabKesari


Tanu

Content Editor

Related News