ਰਾਹੁਲ ਗਾਂਧੀ ''ਅਗਨੀਪਥ ਯੋਜਨਾ'' ''ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ: ਰਾਜਨਾਥ ਸਿੰਘ
Monday, Jul 29, 2024 - 04:20 PM (IST)
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ 'ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਕੇਂਦਰੀ ਬਜਟ 'ਤੇ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਰੰਤ ਬਾਅਦ ਲੋਕ ਸਭਾ 'ਚ ਬੋਲਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਹਿਸ ਦਾ ਜਵਾਬ ਦੇਣ 'ਤੇ ਸਪੱਸ਼ਟੀਕਰਨ ਦੇਣਗੇ।
ਇਹ ਵੀ ਪੜ੍ਹੋ- ਲੋਕ ਸਭਾ 'ਚ ਗਰਜੇ ਰਾਹੁਲ ਗਾਂਧੀ, ਕਿਹਾ- ਸਰਕਾਰ ਨੇ ਅਭਿਮਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ 'ਚ ਫਸਾਇਆ
ਰਾਜਨਾਥ ਸਿੰਘ ਨੇ ਕਿਹਾ ਕਿ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ, ਇਹ ਸਾਡੀ ਰਾਸ਼ਟਰੀ ਸੁਰੱਖਿਆ ਦਾ ਸੰਵੇਦਨਸ਼ੀਲ ਮੁੱਦਾ ਹੈ। ਅਗਨੀਵੀਰ ਮੁੱਦੇ 'ਤੇ ਦੇਸ਼ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਤੁਸੀਂ ਜਦੋਂ ਵੀ ਇਜਾਜ਼ਤ ਦਿਓਗੇ, ਮੈਂ ਬਿਆਨ ਦੇਣ ਲਈ ਤਿਆਰ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਰੱਖਿਆ ਮੰਤਰੀ ਨੇ ਸਦਨ ਨੂੰ ਦੱਸਿਆ ਸੀ ਕਿ ਇਕ ਅਗਨੀਵੀਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਸੀ ਪਰ ਇਹ ਸਿਰਫ ਬੀਮਾ ਭੁਗਤਾਨ ਸੀ, ਮੁਆਵਜ਼ਾ ਨਹੀਂ ਸੀ।
ਇਹ ਵੀ ਪੜ੍ਹੋ- ਦੁਕਾਨ 'ਚ ਦਾਖ਼ਲ ਹੋ ਕੇ 3 ਨਕਾਬਪੋਸ਼ਾਂ ਨੇ ਕੀਤੀ ਗੋਲੀਬਾਰੀ, 11 ਲੱਖ ਰੁਪਏ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ