ਰਾਹੁਲ ਗਾਂਧੀ ਦਾ ਤਿੱਖਾ ਸ਼ਬਦੀ ਵਾਰ- ਮੋਦੀ ਸਰਕਾਰ ਦੇ ਹੰਕਾਰ ਕਾਰਨ ਗਈ 60 ਕਿਸਾਨਾਂ ਦੀ ਜਾਨ

Tuesday, Jan 05, 2021 - 04:24 PM (IST)

ਰਾਹੁਲ ਗਾਂਧੀ ਦਾ ਤਿੱਖਾ ਸ਼ਬਦੀ ਵਾਰ- ਮੋਦੀ ਸਰਕਾਰ ਦੇ ਹੰਕਾਰ ਕਾਰਨ ਗਈ 60 ਕਿਸਾਨਾਂ ਦੀ ਜਾਨ

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਮੰਗਲਵਾਰ ਨੂੰ ਫਿਰ ਤੋਂ ਦੁਹਰਾਈ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਘੇਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਆ ਅਤੇ ਹੰਕਾਰ ਕਾਰਨ ਕਿਸਾਨ ਅੰਦੋਲਨ ਦੌਰਾਨ 60 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। 

ਇਹ ਵੀ ਪੜ੍ਹੋ: ਕਿਸਾਨ ਮੋਰਚਾ: ਐ ਵੇਖ ਲੈ ਸਾਡੇ ਹੌਂਸਲੇ ਸਰਕਾਰੇ, ਮੀਂਹ ’ਚ ਵੀ ‘ਸੰਘਰਸ਼’ ਹੈ ਜਾਰੀ

PunjabKesari

ਰਾਹੁਲ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲੈ ਲਈ ਹੈ। ਕਿਸਾਨਾਂ ਦੇ ਅੱਥਰੂ ਪੁੂੰਝਣ ਦੀ ਬਜਾਏ ਇਹ ਸਰਕਾਰ ਉਨ੍ਹਾਂ ’ਤੇ ਹੰਝੂ ਗੈਸ ਦੇ ਗੋਲੇ ਦਾਗ ਰਹੀ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਇਸ ਤਰ੍ਹਾਂ ਦੀ ਬੇਰਹਿਮੀ ਸਰਮਾਏਦਾਰ ਪੂੰਜੀਪਤੀਆਂ ਦੇ ਹਿੱਤਾਂ ਨੂੰ ਹੱਲਾ-ਸ਼ੇਰੀ ਦੇਣ ਲਈ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਕੱਢਾਂਗੇ ‘ਟਰੈਕਟਰ ਪਰੇਡ’

ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਖੇਤੀ ਖੇਤਰ ਵਿਚ ਵੱਡੇ ਸੁਧਾਰ ਦੇ ਕਦਮ ਹਨ ਅਤੇ ਇਨ੍ਹਾਂ ਨਾਲ ਖੇਤੀ ਨੂੰ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਕਰ ਕੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੇ ਰਹਿਮ ’ਤੇ ਨਿਰਭਰ ਹੋਣਾ ਪਵੇਗਾ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਦੇ ਬਾਵਜੂਦ ਹੁਣ ਤੱਕ ਗਤੀਰੋਧ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ: ’47 ਦੀ ਵੰਡ ਨੂੰ ਅੱਖੀਂ ਵੇਖਣ ਵਾਲੀ ਬਜ਼ੁਰਗ ਬੀਬੀ ਦੇ ਬੋਲ- ‘ਮੋਦੀ ਤਾਂ ਬਾਬਰ ਤੋਂ ਵੀ ਅਗਾਂਹ ਲੰਘ ਗਿਆ’

ਨੋਟ- ਰਾਹੁਲ ਗਾਂਧੀ ਦੇ ਇਸ ਟਵੀਟ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

Tanu

Content Editor

Related News