ਰਾਹੁਲ ਨੇ ਆਕਸੀਜਨ ਦੀ ਘਾਟ ਨੂੰ ਲੈ ਕੇ ਮੋਦੀ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ

Friday, Apr 23, 2021 - 12:39 PM (IST)

ਰਾਹੁਲ ਨੇ ਆਕਸੀਜਨ ਦੀ ਘਾਟ ਨੂੰ ਲੈ ਕੇ ਮੋਦੀ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਸ਼ਹਿਰਾਂ 'ਚ ਆਕਸੀਜਨ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਦੀਆਂ ਖ਼ਬਰਾਂ ਵਿਚਾਲੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਦੋਸ਼ ਲਗਾਇਆ ਕਿ ਇਸ ਸਥਿਤੀ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਟਵੀਟ ਕੀਤਾ,''ਕੋਰੋਨਾ ਵਾਇਰਸ ਕਾਰਨ ਆਕਸੀਜਨ ਦਾ ਪੱਧਰ ਡਿੱਗ ਸਕਦਾ ਹੈ ਪਰ ਆਕਸੀਜਨ ਦੀ ਘਾਟ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਕਾਰਨ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਭਾਰਤ ਸਰਕਾਰ, ਇਹ ਜ਼ਿੰਮੇਵਾਰੀ ਤੁਹਾਡੀ ਹੈ।''

PunjabKesariਦੱਸਣਯੋਗ ਹੈ ਕਿ ਦੇਸ਼ ਦੇ ਕਈ ਸ਼ਹਿਰਾਂ 'ਚ ਆਕਸੀਜਨ ਦੀ ਘਾਟ ਦੀਆਂ ਖ਼ਬਰਾਂ ਆ ਰਹੀਆਂ ਹਨ। ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਗੰਭੀਰ ਰੂਪ ਨਾਲ ਬੀਮਾਰ 25 ਮਰੀਜ਼ਾਂ ਦੀ ਮੌਤ ਹੋ ਗਈ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਘਟਨਾ ਦੇ ਪਿੱਛੇ ਸੰਭਾਵਿਤ ਕਾਰਨ ਆਕਸੀਜਨ ਦੀ ਘਾਟ ਨੂੰ ਦੱਸਿਆ ਹੈ। ਰਾਹੁਲ ਨੇ ਮਹਾਰਾਸ਼ਟਰ ਦੇ ਵਿਰਾਰ 'ਚ ਇਕ ਨਿੱਜੀ ਹਸਪਤਾਲ 'ਚ ਅੱਗ ਦੀ ਘਟਨਾ 'ਤੇ ਕਈ ਕੋਵਿਡ ਮਰੀਜ਼ਾਂ ਦੀ ਮੌਤ 'ਤੇ ਵੀ ਦੁਖ ਜਤਾਇਆ। ਉਨ੍ਹਾਂ ਨੇ ਇਕ ਸੰਦੇਸ਼ 'ਚ ਕਿਹਾ,''ਵਿਰਾਰ ਦੇ ਵਿਜੇ ਵਲੱਭ ਕੋਵਿਡ ਸੈਂਟਰ ਤੋਂ ਦੁਖ਼ਦ ਖ਼ਬਰ ਮਿਲੀ ਹੈ ਕਿ ਅੱਗ ਲੱਗਣ ਨਾਲ ਕਈ ਮਰੀਜ਼ਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਦੇ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ।''

ਇਹ ਵੀ ਪੜ੍ਹੋ : ਸੋਨੀਆ ਗਾਂਧੀ ਦੀ PM ਮੋਦੀ ਨੂੰ ਚਿੱਠੀ, ਕੋਰੋਨਾ ਵੈਕਸੀਨ ਕੰਪਨੀਆਂ ਦੀ ਮਨਮਾਨੀ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਮੰਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News