ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਸਰਕਾਰ : ਰਾਹੁਲ ਗਾਂਧੀ
Thursday, Dec 10, 2020 - 11:57 AM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਤਾਲਾਬੰਦੀ ਦੌਰਾਨ ਗਰੀਬਾਂ ਦੇ ਕਰਜ਼ ਲੈਣ ਦੇ ਦਾਅਵੇ ਵਾਲੀ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ। ਇਹ ਮਨੁੱਖਤਾ ਦੇ ਵਿਰੁੱਧ ਅਪਰਾਧ ਹੈ। ਦੇਸ਼ ਦੇ ਬਿਹਤਰ ਭਵਿੱਖ ਲਈ ਸਾਨੂੰ ਹਰ ਵਰਗ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਹੋਵੇਗਾ।'' ਕਾਂਗਰਸ ਨੇਤਾ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ, ਉਸ 'ਚ ਇਕ ਸਰਵੇਖਣ ਦੇ ਆਧਾਰ 'ਤੇ ਦਾਅਵਾ ਕੀਤਾ ਗਿਆ ਹੈ ਕਿ ਤਾਲਾਬੰਦੀ ਦੌਰਾਨ 11 ਸੂਬਿਆਂ 'ਚ ਕੀਰਬ 45 ਫੀਸਦੀ ਲੋਕਾਂ ਨੂੰ ਭੋਜਨ ਲਈ ਕਰਜ਼ ਲੈਣਾ ਪਿਆ।
ਇਹ ਵੀ ਪੜ੍ਹੋ : ਮੋਦੀ ਸਰਕਾਰ 'ਚ ਸੁਧਾਰ ਦਾ ਮਤਲਬ ਚੋਰੀ, ਲੋਕਤੰਤਰ ਤੋਂ ਪਾਉਣਾ ਚਾਹੁੰਦੇ ਹਨ ਛੁਟਕਾਰਾ : ਰਾਹੁਲ ਗਾਂਧੀ
ਦੱਸਣਯੋਗ ਹੈ ਕਿ ਰਾਹੁਲ ਨੇ ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਭ ਕਾਂਤ ਦੇ ਬਿਆਨ ਤੋਂ ਬਾਅਦ ਮੰਗਲਵਾਰ ਨੂੰ ਵੀ ਮੋਦੀ ਸਰਕਾਰ ਦੇ ਸੁਧਾਰਾਂ 'ਤੇ ਤਿੱਖਾ ਹਮਲਾ ਬੋਲਿਆ ਹੈ। ਦਰਅਸਲ ਅਮਿਤਾਭ ਕਾਂਤ ਨੇ ਕਿਹਾ ਸੀ ਕਿ ਭਾਰਤ 'ਚ ਵੱਡੇ ਸੁਧਾਰ ਕਰ ਪਾਉਣਾ ਮੁਸ਼ਕਲ ਹੈ, ਕਿਉਂਕਿ ਇੱਥੇ ਬਹੁਤ ਜ਼ਿਆਦਾ ਲੋਕਤੰਤਰ ਹੈ। ਜਿਸ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ 'ਚ ਸੁਧਾਰ ਦਾ ਮਤਲਬ ਚੋਰੀ ਹੈ। ਇਹੀ ਕਾਰਨ ਹੈ ਕਿ ਇਹ ਲੋਕ ਲੋਕਤੰਤਰ ਤੋਂ ਮੁਕਤੀ ਚਾਹੁੰਦੇ ਹਨ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ 5 ਹੋਰ ਨੇਤਾ ਰਾਸ਼ਟਰਪਤੀ ਨੂੰ ਮਿਲੇ, ਕੀਤੀ ਇਹ ਅਪੀਲ
ਨੋਟ : ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ, ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ