ਜਨਤਾ ਮਹਿੰਗਾਈ ਤੋਂ ਪੀੜਤ, ਮੋਦੀ ਸਰਕਾਰ ਟੈਕਸ ਵਸੂਲੀ ''ਚ ਹੈ ਮਸਤ : ਰਾਹੁਲ ਗਾਂਧੀ

01/24/2021 1:19:27 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਟਵੀਟ ਕਰ ਕੇ ਫਿਊਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਨਤਾ ਤੋਂ ਟੈਕਸ ਜਮ੍ਹਾ ਕਰਨ 'ਚ ਇੰਨੀ ਰੁਝੀ ਹੈ ਕਿ ਉਸ ਨੂੰ ਗੈਸ-ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ 'ਚ ਹੀ ਵਿਕਾਸ ਨਜ਼ਰ ਆਉਣ ਲੱਗਾ ਹੈ। ਉਨ੍ਹਾਂ ਕਿਹਾ ਜਨਤਾ ਮਹਿੰਗਾਈ ਦੀ ਮਾਰ ਤੋਂ ਪਰੇਸ਼ਾਨ ਹੈ ਅਤੇ ਮੋਦੀ ਸਰਕਾਰ ਟੈਕਸ ਵਸੂਲੀ 'ਚ ਮਸਤ ਹੈ।

PunjabKesariਰਾਹੁਲ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਮੋਦੀ ਜੀ ਨੇ ਜੀ.ਡੀ.ਪੀ. ਯਾਨੀ ਗੈਸ-ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਿਕਾਸ ਕਰ ਕੇ ਦਿਖਾਇਆ ਹੈ! ਜਨਤਾ ਮਹਿੰਗਾਈ ਤੋਂ ਪੀੜਤ, ਮੋਦੀ ਸਰਕਾਰ ਟੈਕਸ ਵਸੂਲੀ 'ਚ ਮਸਤ!'' ਦੱਸਣਯੋਗ ਹੈ ਕਿ ਕੀਮਤਾਂ 'ਚ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 85.70 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 92.28 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਦਿੱਲੀ 'ਚ ਡੀਜ਼ਲ ਦੀ ਕੀਮਤ 75.88 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 82.66 ਰੁਪਏ ਪ੍ਰਤੀ ਲੀਟਰ ਹੋ ਗਏ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News